ਆਮ ਆਦਮੀ ਪਾਰਟੀ ਕੱਲ੍ਹ ਖੇਤੀਬਾੜੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ ‘ਤੇ ਸ਼ਹੀਦਾਂ ਦੀ ਯਾਦ ਵਿੱਚ ਕੈਂਡਲ ਮਾਰਚ ਕੱਢੇਗੀ। ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਦੇ ਵਿਰੋਧ ਵਿੱਚ 700 ਤੋਂ ਵੱਧ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ।
ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੈਂਡਲ ਮਾਰਚ ਕੱਢੇਗਾ |ਸੰਧਵਾਂ ਨੇ ਕਿਹਾ ਕਿ ਮੋਦੀ ਸਰਕਾਰ ਸੁੱਤੀ ਪਈ ਹੈ, ਇਸ ਨੂੰ ਜਗਾਉਣ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਬਣਨ ਤੋਂ ਬਾਅਦ ਪਾਰਟੀ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੀ ਰਹੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਮੋਮਬੱਤੀ ਮਾਰਚ ਵਿੱਚ ਸ਼ਾਮਲ ਹੋਣ।