ਪਿਛਲੇ 11 ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਬਰੂਹਾਂ ‘ਤੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੋਧ ‘ਚ ਡਟੇ ਹੋਏ ਹਨ।ਇਸ ਅੰਦੋਲਨ ਦੌਰਾਨ 600 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ।ਪਰ ਸਰਕਾਰਾਂ ਦੇ ਕੰਨ ‘ਤੇ ਜੂੰਅ ਤੱਕ ਨਹੀਂ ਸਰਕ ਰਹੀ।ਕਿਸਾਨਾਂ ਤੇ ਸਰਕਾਰਾਂ ਵਿਚਾਲੇ 11 ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਸਾਰੀਆਂ ਬੇਸਿੱਟਾ ਰਹੀਆਂ।
ਇਸ ਜ਼ਾਲਮ ਸੱਤਾਧਾਰੀ ਸਰਕਾਰ ਨੂੰ ਝੁਕਾਉਣ ਲਈ ਹੁਣ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ” ਫੈਸਲੇ ਲੈਣ ਤੇ ਕਿਸਮਤ ਬਦਲਣ ਲਈ ਸੱਤਾ ਦਾ ਹੱਥ ‘ਚ ਹੋਣਾ ਬਹੁਤ ਜ਼ਰੂਰੀ ਹੈ।”ਦੱਸ ਦੇਈਏ ਕਿ ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਪਹੁੰਚੇ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਚੜੂਨੀ ਨੇ ਐਲਾਨ ਕੀਤਾ ਕਿ ‘ਉਹ ਆਪਣੇ ਪਹਿਲੇ ਵਾਅਦੇ ‘ਤੇ ਕਾਇਮ ਰਹਿੰਦੇ ਹੋਏ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਨ ਦੀਆਂ ਤਿਆਰੀਆਂ ਕਰ ਰਹੇ ਹਨ।”
ਇਸ ਮੌਕੇ ਉਨ੍ਹਾਂ ਨੇ ਲਖੀਮਪੁਰ ਵਿਖੇ ਵਾਪਰੀ ਘਟਨਾ ਨੂੰ ਬੇਹੱਦ ਨਿੰਦਣਯੋਗ ਦੱਸਿਆ ਹੈ ਤੇ ਕਿਹਾ ਕਿ ਕੇਂਦਰ ਸਰਕਾਰ ਮੁਲਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਇਸ ਮੌਕੇ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਸਿਆਸਤ ‘ਚ ਹਿੱਸਾ ਲੈਣ ਦੇ ਫੈਸਲੇ ਨਾਲ ਸਹਿਮਤ ਨਹੀਂ ਹਾਂ।ਉਨ੍ਹਾਂ ਕਿਹਾ ਕਿ ਮਿਸ਼ਨ ਪੰਜਾਬ ਨੂੰ ਸ਼ੁਰੂ ਕਰ ਚੁੱਕੇ ਹਨ ਤੇ ਇਸ ਮੁਹਿੰਮ ਨੂੰ ਸਫ਼ਲ ਕਰਨ ਲਈ ਉਹ ਹਰ ਸੰਭਵ ਯਤਨ ਕਰਨਗੇ।