ਕਿਸਾਨਾਂ ਵੱਲੋਂ ਘੇਰਾ ਪਾਉਣ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਖੇਤੀ ਕਾਨੂੰਨਾਂ ਬਾਰੇ ਵੱਡਾ ਬਿਆਨ ਦਿੱਤਾ ਹੈ। ਨਰੇਂਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਹੁਣ ਤੱਕ ਕਿਸਾਨ ਜਥੇਬੰਦੀਆਂ ਨਾਲ 11 ਗੇੜ ਦੀ ਗੱਲਬਾਤ ਹੋ ਚੁੱਕੀ ਹੈ ਪਰ ਉਨ੍ਹਾਂ ’ਚੋਂ ਕੁਝ, ਜੋ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਕਿਸਾਨਾਂ ਦੇ ਹਿੱਤਾਂ ਨੂੰ ਸਵੀਕਾਰ ਨਹੀਂ ਕਰ ਰਹੇ ਤੇ ਅਜਿਹੇ ਰਵੱਈਏ ਦਾ ਸਾਡੇ ਕੋਲ ਕੋਈ ਹੱਲ ਨਹੀਂ। ਨਾਲ ਹੀ ਤੋਮਰ ਨੇ ਕਿਹਾ ਕਿ ਮੈਂ ਕਿਸਾਨਾਂ ਨੂੰ ਬੇਨਤੀ ਕੀਤੀ ਸੀ ਕਿ ਬਜ਼ੁਰਗਾਂ, ਔਰਤਾਂ ਅਤੇ ਬੱਚਿਆ ਨੂੰ ਘਰ ਭੇਜ ਦਿਓ ਪਰ ਕਿਸੇ ਨੇ ਵੀ ਕਰੋਨਾ ਪ੍ਰੋਟੋਕਾਲ ਦਾ ਪਾਲਣ ਨਹੀਂ ਕੀਤਾ।
ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੀ ਗੱਡੀ ਨੂੰ ਘੇਰਾ ਪਾ ਕੇ ਕਿਸਾਨਾਂ ਨੇ ਜ਼ਬਰਦਸਤ ਵਿਰੋਧ ਕੀਤਾ ਸੀ । ਇੰਨਾ ਹੀ ਨਹੀਂ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਨੂੰ ਕਾਲੇ ਝੰਡੇ ਵੀ ਦਿਖਾਏ ਸੀ।ਮੱਧ ਪ੍ਰਦੇਸ਼ ਦੇ ਸ਼ਿਓਪੁਰ ’ਚ ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੇ ਮੁੱਦੇ ’ਤੇ ਨਰੇਂਦਰ ਤੋਮਰ ਦਾ ਕਾਫ਼ਲਾ ਘੇਰ ਲਿਆ। ਜਿਸਤੋਂ ਬਾਅਦ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਉਨ੍ਹਾਂ ‘ਤੇ ਲਾਠੀਚਾਰਜ ਵੀ ਕੀਤਾ ਤੇ ਕਈ ਕਿਸਾਨਾਂ ਨੂੰ ਗ੍ਰਿਫ਼ਤਾਰ ਵੀ ਕੀਤਾ। ਇਸ ਦੌਰਾਨ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਨੂੰ ਘੇਰ ਕੇ ਕਿਹਾ ਕਿ ਤਿੰਨੇ ਖੇਤੀ ਕਾਨੂੰਨ ਰੱਦ ਕਰੋ ਤੇ ਨਾਲ ਹੀ ਐੱਮਐੱਸਪੀ ਨੂੰ ਕਾਨੂੰਨੀ ਦਾਇਰੇ ‘ਚ ਲੈ ਕੇ ਆਓ।
ਇਸ ਮਗਰੋਂ ਖੇਤੀਬਾੜੀ ਮੰਤਰੀ ਤੋਮਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਤੱਕ ਕਿਸਾਨ ਜਥੇਬੰਦੀਆਂ ਨਾਲ 11 ਗੇੜ ਦੀ ਗੱਲਬਾਤ ਹੋ ਚੁੱਕੀ ਹੈ ਪਰ ਉਨ੍ਹਾਂ ’ਚੋਂ ਕੁਝ, ਜੋ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਕਿਸਾਨਾਂ ਦੇ ਹਿੱਤਾਂ ਨੂੰ ਸਵੀਕਾਰ ਨਹੀਂ ਕਰ ਰਹੇ ਅਤੇ ਅਜਿਹੇ ਰਵੱਈਏ ਦਾ ਸਾਡੇ ਕੋਲ ਕੋਈ ਹੱਲ ਨਹੀਂ ਹੈ।