ਕਿਸਾਨ ਪਿਛਲੇ 7 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਤੇ 3 ਖੇਤੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ | ਹੁਣ ਕਿਸਾਨ ਦਿੱਲੀ ‘ਚ ਜੰਤਰ-ਮੰਤਰ ’ਤੇ ਕਿਸਾਨ ਸੰਸਦ ਚਲਾ ਰਹੇ ਹਨ। 22 ਜੁਲਾਈ ਨੂੰ ਭਾਰੀ ਸੁਰੱਖਿਆ ਵਿਵਸਥਾ ਦਰਮਿਆਨ ਦਿੱਲੀ ਦੇ ਜੰਤਰ-ਮੰਤਰ ’ਤੇ ‘ਕਿਸਾਨ ਸੰਸਦ’ ਦਾ ਆਗਾਜ਼ ਕੀਤਾ ਹੈ, ਜਿੱਥੋਂ ਸੰਸਦ ਭਵਨ ਕੁਝ ਹੀ ਦੂਰੀ ’ਤੇ ਸਥਿਤ ਹੈ। ਦੱਸ ਦੇਈਏ ਕਿ ਸੰਸਦ ’ਚ ਮਾਨਸੂਨ ਸੈਸ਼ਨ ਵੀ ਚੱਲ ਰਿਹਾ ਹੈ, ਜਿਸ ਕਾਰਨ ਆਪਣੀਆਂ ਮੰਗਾਂ ਨੂੰ ਲੈ ਕੇ 200 ਦੇ ਕਰੀਬ ਕਿਸਾਨ 9 ਅਗਸਤ ਤੱਕ ਜੰਤਰ-ਮੰਤਰ ’ਤੇ ਵਿਰੋਧ ਪ੍ਰਦਰਸ਼ਨ ਕਰਨਗੇ।
ਇਸ ਦੌਰਾਨ ਰਾਕੇਸ਼ ਟਿਕੈਤ ਵੱਲੋਂ ਟਵੀਟ ਕਰ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ। ਟਿਕੈਤ ਨੇ ਕਿਹਾ ਕਿ ਕਿਸਾਨ ਨੂੰ ਨਜ਼ਰ ਅੰਦਾਜ਼ ਕਰਨ ਵਾਲੇ ਲੋਕਾਂ ਨੂੰ ਸਬਕ ਸਿਖਾਉਣਾ ਜਾਣਦੇ ਹਾਂ। ਟਿਕੈਤ ਨੇ ਇਹ ਗੱਲ ਇਕ ਟਵੀਟ ਜ਼ਰੀਏ ਆਖੀ। ਉਨ੍ਹਾਂ ਨੇ ਲਿਖਿਆ ਕਿ ਕਿਸਾਨ ਸੰਸਦ ਤੋਂ ਕਿਸਾਨਾਂ ਨੇ ਗੂੰਗੀ-ਬੋਲ਼ੀ ਸਰਕਾਰ ਨੂੰ ਜਗਾਉਣ ਦਾ ਕੰਮ ਕੀਤਾ ਹੈ। ਕਿਸਾਨ ਸੰਸਦ ਚਲਾਉਣਾ ਵੀ ਜਾਣਦਾ ਹੈ ਅਤੇ ਅਣਦੇਖੀ ਕਰਨ ਵਾਲਿਆਂ ਨੂੰ ਪਿੰਡ ’ਚ ਸਬਕ ਸਿਖਾਉਣਾ ਵੀ ਜਾਣਦਾ ਹਾਂ। ਭੁਲੇਖੇ ਵਿਚ ਕੋਈ ਨਾ ਰਹੇ।
किसान संसद से किसानों ने गूंगी -बहरी सरकार को जगाने का काम किया है। किसान संसद चलाना भी जानता है और अनदेखी करने वालों को गांव में सबक सिखाना भी जानता है। भुलावे में कोई न रहे ।#FarmersProtest #FarmersProtest_AtParliament
— Rakesh Tikait (@RakeshTikaitBKU) July 24, 2021