Rajnath Singh:‘ਕਾਰਗਿਲ ਵਿਜੈ ਦਿਵਸ’ ਦੇ ਸਬੰਧ ’ਚ ਕਰਵਾਏ ਗਏ ਇਕ ਪ੍ਰੋਗਰਾਮ ਦੌਰਾਨ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਜੇਕਰ ਕਿਸੇ ਨੇ ਵੀ ਮੁਲਕ ’ਤੇ ਮਾੜੀ ਨਜ਼ਰ ਰੱਖਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਮੂੰਹ ਤੋੜ ਜਵਾਬ ਦੇਣ ਲਈ ਭਾਰਤ ਪੂਰੀ ਤਰ੍ਹਾਂ ਨਾਲ ਤਿਆਰ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਜੇਕਰ ਕੋਈ ਜੰਗ ਹੋਈ ਤਾਂ ਭਾਰਤ ਹੀ ਜਿੱਤੇਗਾ।
ਮਕਬੂਜ਼ਾ ਕਸ਼ਮੀਰ ਨੂੰ ਮੁੜ ਹਾਸਲ ਕਰਨ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਭਾਰਤ ਦਾ ਹਿੱਸਾ ਹੈ। ਉਨ੍ਹਾਂ ਕਿਹਾ,‘‘ਮੈਂ ਤੁਹਾਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਜੇਕਰ ਕਿਸੇ ਵਿਦੇਸ਼ੀ ਤਾਕਤ ਨੇ ਸਾਡੇ ’ਤੇ ਬੁਰੀ ਨਜ਼ਰ ਰੱਖੀ ਅਤੇ ਜੰਗ ਹੋਈ ਤਾਂ ਅਸੀਂ ਜਿੱਤਾਂਗੇ।’’
ਭਾਰਤ ਨੇ 1947 ਤੋਂ ਬਾਅਦ ਸਾਰੀਆਂ ਜੰਗਾਂ ’ਚ ਪਾਕਿਸਤਾਨ ਨੂੰ ਹਰਾਇਆ ਹੈ ਅਤੇ ਇਨ੍ਹਾਂ ਹਾਰਾਂ ਤੋਂ ਬਾਅਦ ਹੀ ਉਸ ਨੇ ਲੁਕਵੀਆਂ ਜੰਗਾਂ ਦਾ ਰਾਹ ਅਪਣਾਇਆ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਫ਼ੌਜ ਭਵਿੱਖ ਦੀਆਂ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਹੈ। ਉਨ੍ਹਾਂ ਅਤੀਤ ਦੇ ਹਵਾਲੇ ਨਾਲ ਕਿਹਾ ਕਿ ਪਾਕਿਸਤਾਨ ਅਤੇ ਚੀਨ ਨਾਲ ਜੰਗ ਦੌਰਾਨ ਜੰਮੂ ਕਸ਼ਮੀਰ ਦੇ ਲੋਕ ਆਪਣੀ ਫ਼ੌਜ ਨਾਲ ਖੜ੍ਹੇ ਰਹੇ ਸਨ