ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਉਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਫਿਲਹਾਲ ਕੁਮਾਰ ਨੂੰ ਇਹ ਅੰਤਰਿਮ ਰਾਹਤ ਦਿੱਤੀ ਗਈ ਹੈ। ਹੁਣ ਉਸ ਦੇ ਕੇਸ ਨੂੰ ਖਾਰਜ ਕਰਨ ਦੀ ਪਟੀਸ਼ਨ ‘ਤੇ ਸੁਣਵਾਈ ਜਾਰੀ ਰਹੇਗੀ। ਇਸ ਮਾਮਲੇ ਵਿੱਚ ਪੂਰਾ ਹੁਕਮ ਆਉਣਾ ਬਾਕੀ ਹੈ। ਕੁਮਾਰ ਖਿਲਾਫ ਰੋਪੜ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਕੁਮਾਰ ‘ਤੇ ਕੇਜਰੀਵਾਲ ਦੇ ਖਾਲਿਸਤਾਨ ਨਾਲ ਸਬੰਧਾਂ ਦੇ ਝੂਠੇ ਦੋਸ਼ ਲਗਾਉਣ ਦਾ ਦੋਸ਼ ਹੈ।
ਪੰਜਾਬ ਪੁਲਿਸ ਨੇ ਰੋਪੜ ਦੇ ਥਾਣਾ ਸਦਰ ‘ਚ ਕੁਮਾਰ ਵਿਸ਼ਵਾਸ ‘ਤੇ ਕੇਸ ਦਰਜ ਕੀਤਾ।ਇਸਤੋਂ ਬਾਅਦ ਪੁਲਿਸ ਕੁਮਾਰ ਨੂੰ ਸੰਮਨ ਭੇਜਣ ਲਈ ਉਸਦੇ ਗਾਜ਼ੀਆਬਾਦ ਘਰ ਪਹੁੰਚੀ।ਇਸ ਦੀਆਂ ਤਸਵੀਰਾਂ ਕੁਮਾਰ ਵਿਸ਼ਵਾਸ ਨੇ ਖੁਦ ਟਵੀਟ ਕੀਤੀਆਂ ਸਨ।ਉਨਾਂ੍ਹ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਚਿਤਾਵਨੀ ਦਿੱਤੀ ਕਿ ਉਹ ਕਿਸ ਦੇ ਇਸ਼ਾਰੇ ‘ਤੇ ਇਹ ਸਭ ਕਰ ਰਹੇ ਹਨ, ਉਹ ਮਾਨ ਅਤੇ ਪੰਜਾਬ ਨਾਲ ਧੋਖਾ ਕਰਨਗੇ।