ਐਤਵਾਰ, ਮਾਰਚ 8, 2026 06:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਦਾ ਬਿਆਨ,ਸਰਕਾਰ ਖੇਤੀ ਸੈਕਟਰ ਦੀਆਂ ਚੁਣੌਤੀਆਂ ਨਾਲ ਸਿੱਝਣ ਲਈ ਗੰਭੀਰ

by propunjabtv
ਸਤੰਬਰ 3, 2021
in ਦੇਸ਼, ਰਾਜਨੀਤੀ
0

ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਵਾਤਾਵਰਨ ਬਦਲਾਅ ਦੇ ਅਸਰ ਸਮੇਤ ਭਾਰਤੀ ਖੇਤੀ ਸੈਕਟਰ ਨੂੰ ਦਰਪੇਸ਼ ਸਾਰੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਗੰਭੀਰ ਹੈ। ਸੀਆਈਆਈ ਦੇ 16ਵੇਂ ਸਥਾਈ ਸਿਖਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਖੇਤੀ ਸੈਕਟਰ ’ਚ ਹੋਰ ਕਈ ਚੁਣੌਤੀਆਂ ਹਨ। ਇਨ੍ਹਾਂ ਚੁਣੌਤੀਆਂ ਨਾਲ ਸਿੱਝਣ ਲਈ ਭਾਰਤ ਸਰਕਾਰ ਗੰਭੀਰਤਾ ਨਾਲ ਆਪਣੀ ਭੂਮਿਕਾ ਅਤੇ ਜ਼ਿੰਮੇਵਾਰੀਆਂ ਨਿਭਾ ਰਹੀ ਹੈ। ‘ਮੌਸਮ ’ਚ ਆਏ ਵਿਗਾੜ ਕਾਰਨ ਕਿਤੇ ਸੋਕਾ ਪੈ ਰਿਹਾ ਹੈ ਜਾਂ ਹੜ੍ਹ ਆ ਰਹੇ ਹਨ। ਅਜਿਹੇ ਮਾੜੇ ਹਾਲਾਤ ’ਚ ਸਰਕਾਰ ਪੂਰੀ ਤਰ੍ਹਾਂ ਨਾਲ ਗੰਭੀਰ ਹੈ। ਸਾਡੇ ਵਿਗਿਆਨੀ ਢੁੱਕਵੇਂ ਬੀਜਾਂ ਆਦਿ ਲਈ ਪੂਰੀ ਮਿਹਨਤ ਨਾਲ ਕੰਮ ਕਰ ਰਹੇ ਹਨ।’’ ਸ੍ਰੀ ਤੋਮਰ ਨੇ ਕਿਹਾ ਕਿ ਕੋਵਿਡ ਸੰਕਟ ਦੌਰਾਨ ਵੀ ਕਿਸਾਨਾਂ ਨੇ ਬੰਪਰ ਫ਼ਸਲ ਪੈਦਾ ਕਰਨ ਲਈ ਸਖ਼ਤ ਮਿਹਨਤ ਕੀਤੀ ਅਤੇ ਖੇਤੀ ਸੈਕਟਰ ਨੇ ਮੁਲਕ ਦੀ ਜੀਡੀਪੀ ’ਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨ ਖੇਤੀਬਾੜੀ ਦੇ ਖੇਤਰ ’ਚ ਵੱਡਾ ਬਦਲਾਅ ਲਿਆਉਣਗੇ।

‘ਨਵੇਂ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਲਈ ਪੂਰਾ ਮੁਲਕ ਖੁੱਲ੍ਹੀ ਮੰਡੀ ਬਣ ਗਿਆ ਹੈ। ਇਸ ਨਾਲ ਪ੍ਰਾਈਵੇਟ ਸੈਕਟਰ ਵੀ ਆਧੁਨਿਕ ਖੇਤੀ ’ਚ ਹੁਣ ਨਿਵੇਸ਼ ਕਰ ਸਕਦਾ ਹੈ ਅਤੇ ਉਹ ਫਸਲਾਂ ਲਈ ਗੁਦਾਮ, ਕੋਲਡ ਸਟੋਰੇਜ ਆਦਿ ਬਣਾ ਸਕਦੇ ਹਨ।’ ਮੰਤਰੀ ਨੇ ਕਿਹਾ ਕਿ ਇਸ ਨਾਲ ਘੱਟ ਲਾਗਤ ’ਤੇ ਕਿਸਾਨਾਂ ਲਈ ਬਿਹਤਰ ਸਹੂਲਤਾਂ ਦਾ ਰਾਹ ਪੱਧਰਾ ਹੋਵੇਗਾ ਅਤੇ ਇਹ ਖੇਤੀ ਸੈਕਟਰ ਦੇ ਵਿਕਾਸ ਲਈ ਬਹੁਤ ਮਹੱਤਵਪੂਰਨ ਹੈ। ਛੋਟੇ ਅਤੇ ਦਰਮਿਆਨੇ ਕਿਸਾਨਾਂ ਲਈ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਉਨ੍ਹਾਂ ਕਿਹਾ ਕਿ ਖੇਤਾਂ ਨੇੜੇ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾ ਰਿਹਾ ਹੈ। ਕੇਂਦਰੀ ਯੋਜਨਾ ਤਹਿਤ ਦੇਸ਼ ’ਚ 10 ਹਜ਼ਾਰ ਫਾਰਮਰ ਪ੍ਰੋਡਿਊਸਰ ਆਰਗੇਨਾਈਜ਼ੇਸ਼ਨ ਬਣਾਉਣ ਦਾ ਐਲਾਨ ਕਰਦਿਆਂ ਤੋਮਰ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਬਿਹਤਰ ਮੰਡੀਆਂ ਮਿਲਣਗੀਆਂ ਅਤੇ ਆਦਮਨ ਵਧਾਉਣ ’ਚ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਦੇਸ਼ ਲਈ ਇਹ ਮਾਣ ਵਾਲੀ ਗੱਲ ਹੈ ਕਿ ਖੇਤੀ ਬਰਾਮਦਾਂ ’ਚ ਉਹ ਦੁਨੀਆ ਦੇ ਪਹਿਲੇ 10 ਮੁਲਕਾਂ ’ਚ ਆ ਗਿਆ ਹੈ।

Tags: Agriculture sectorgovernment'Narendra Singh TomarUnion Agriculture Minister
Share199Tweet125Share50

Related Posts

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

ਕਾਂਗਰਸ ਨੇ ਸਿਰਫ਼ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਉਤਸ਼ਾਹਿਤ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 7, 2026

ਵੱਡੀ ਖ਼ਬਰ : ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਰੀ

ਮਾਰਚ 7, 2026

ਜੰਗ ਦਾ ਅਸਰ : ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ, ਜਾਣੋ ਕਿੰਨਾ ਮਹਿੰਗਾ ਹੋਇਆ LPG ਸਿਲੰਡਰ

ਮਾਰਚ 7, 2026

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.