ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਹਲਚਲ ਤੇਜ਼ ਹੋ ਗਈ ਹੈ ਅਤੇ ਸਾਰੀਆਂ ਪਾਰਟੀਆਂ ਨੇ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ।
ਇਸੇ ਦੌਰਾਨ ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨੇ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਚੋਣਾਂ ਲਈ 11 ਸੂਤਰੀ ਮਤਾ ਪੱਤਰ ਜਾਰੀ ਕੀਤਾ ਹੈ।
ਇਸ ਦੌਰਾਨ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਕੈਪਟਨ ਅਮਰਿੰਦਰ ਸਿੰਘ, ਅਸ਼ਵਨੀ ਸ਼ਰਮਾ ਅਤੇ ਸੁਖਦੇਵ ਸਿੰਘ ਢੀਂਡਸਾ ਹਾਜ਼ਰ ਸਨ।