ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਲਗਾਤਾਰ ਐਕਸ਼ਨ ‘ਚ ਹਨ।ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਚਾਰਟਰ ਸੌਂਪਿਆ।ਜਾਣਕਾਰੀ ਮੁਤਾਬਕ ਸਿੱਧੂ ਦਾ ਕਹਿਣਾ ਹੈ ਕਿ ਅਸੀਂ ਮੁੱਖ ਮੰਤਰੀ ਨੂੰ ਇੱਕ ਚਾਰਟਰ ਸੌਂਪਿਆ ‘ਤੇ ਉਨਾਂ੍ਹ ਨਾਲ ਚਰਚਾ ਕੀਤੀ ਹੈ।ਸਿੱਧੂ ਨੇ ਕਿਹਾ, ਸਾਨੂੰ ਕੇਂਦਰ ‘ਤੇ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਖਾਰਿਜ ਕਰਨ ਦੀ ਲੋੜ ਹੈ, ਸੋਧਾਂ ਦੀ ਲੋੜ ਨਹੀਂ।ਸੂਬੇ ਨੂੰ ਖੇਤੀ ‘ਤੇ ਕਾਨੂੰਨ ਬਣਾਉਣ ਦਾ ਅਧਿਕਾਰ ਹੈ।ਇਹ ਸੂਬੇ ਦਾ ਵਿਸ਼ਾ ਹੈ।ਜ਼ਿਕਰਯੋਗ ਹੈ ਕਿ ਕਾਂਗਰਸ ਦੇ ਤਿੰਨ ਖੇਤੀ ਕਾਨੂੰਨਾਂ ਦਾ ਪੁਰਜ਼ੋਰ ਵਿਰੋਧ ਕਰ ਰਹੀ ਹੈ।ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸਿੱਧੂ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਹੈ।ਉਹ ਇਸ ਮੁੱਦੇ ‘ਤੇ ਕਿਸਾਨਾਂ ਦੇ ਸਮਰਥਨ ‘ਚ ਰੈਲੀ ਵੀ ਕੱਢ ਚੁੱਕੇ ਹਨ।