ਕੇਂਦਰ ਵੱਲੋਂ ਪੰਜਾਬ ਦੇ ਕਿਸਾਨਾਂ ‘ਤੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਇੱਕ ਪੱਤਰ ਭੇਜਿਆ ਹੈ ਜਿਸ ‘ਚ ਕਿਹਾ ਗਿਆ ਹੈ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਕਿਸਾਨ ਉੱਤਰ ਪ੍ਰਦੇਸ਼ ਤੇ ਬਿਹਾਰ ਤੋਂ ਆਉਣ ਵਾਲੇ ਖੇਤ ਮਜ਼ਦੂਰਾਂ ਨੂੰ ਪਹਿਲਾਂ ਨਸ਼ੇ ਦਾ ਆਦੀ ਬਣਾਉਂਦੇ ਨੇ ਫਿਰ ਉਨ੍ਹਾਂ ਨੂੰ ਬੰਧਕ ਬਣਾ ਕੇ ਆਪਣੇ ਖੇਤਾ ਦੇ ‘ਚ ਕੰਮ ਕਰਵਾਉਂਦੇ ਹਨ। ਇਸਦੀ ਰਿਪੋਰਟ ਵੀ ਮੰਗੀ ਗਈ ਹੈ। ਇਸੇ ਸੰਬੰਧ ‘ਚ ਪੰਜਾਬ ਸੀਐਮਓ ਦੇ ਅਧਿਕਾਰੀ ਨੇ ਕਿਹਾ ਕਿ ਸੂਬਾ ਸਰਕਾਰ ਇਸਦਾ ਜਵਾਬ ਦੇਵੇਗੀ। ਕਿਉਂਕਿ ਪੱਤਰ ‘ਚ ਕਿਸੇ ਵੀ ਘਟਨਾ ਦਾ ਕੋਈ ਸਬੂਤ ਪੇਸ਼ ਨਹੀਂ ਕੀਤਾ ਗਿਆ ਹੈ।