ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੂੰ ਸਿਰਫ ਕੁੱਝ ਕੁ ਦਿਨ ਹੀ ਬਾਕੀ ਹਨ ਅਤੇ ਇਸ ਦੇ ਲਈ ਚੋਣ ਪ੍ਰਚਾਰ ਕਰਨ ਦੀ ਸਰਗਰਮੀ ਤੇਜ਼ ਹੋ ਗਈ ਹੈ। ਇਸ ਦੌਰਾਨ ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਉਨ੍ਹਾਂ ਦੀ ਬੇਟੀ ਹਰਸ਼ਿਤਾ ਅੱਜ ਪੰਜਾਬ, ਸੰਗਰੂਰ ਪਹੁੰਚੇ ਹਨ। ਇੱਥੇ ਉਹ ਭਗਵੰਤ ਮਾਨ ਦੇ ਹੱਕ ‘ਚ ਪ੍ਰਚਾਰ ਕਰਨਗੇ। ਇਸ ਦੌਰਾਨ ਉਹ ਧੂਰੀ ਵਿਖੇ ਲੇਖਾ ਮਾਵਾਂ ਧੀਆਂ ਦੇ ਪ੍ਰੋਗਰਾਮ ‘ਚ ਸ਼ਿਰਕਤ ਕਰਨਗੇ ਅਤੇ ਮਾਵਾਂ ਭੈਣਾਂ ਨਾਲ ਵਿਚਾਰ ਵਟਾਂਦਰਾ ਕਰਨਗੇ।