ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਨੇ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਦੌਰਾਨ ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ ਨੇ ਅੱਜ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਨੇ ਕਿਹਾ ਕਿ 70 ਸਾਲਾਂ ਬਾਅਦ ਵੀ ਬਾਬਾ ਸਾਹਿਬ ਦਾ ਸੁਫਨਾ ਅਧੂਰਾ ਹੈ, ਜਿਸ ਨੂੰ ਅਸੀਂ ਪੂਰਾ ਕਰਾਂਗੇ। ਉਨ੍ਹਾਂ ਕਿਹਾ ਕਿ ਸਿੱਖਿਆ ਨਾਲ ਹੀ ਗਰੀਬੀ ਦੂਰ ਹੋਵੇਗੀ ਅਤੇ ਸਿੱਖਿਆ ਨਾਲ ਹੀ ਸਾਰਿਆਂ ਨੂੰ ਬਰਾਬਰੀ ਦਾ ਹੱਕ ਮਿਲੇਗਾ। ਸਾਰੇ ਬੱਚਿਆਂ ਦੀ ਸਿੱਖਿਆ ਦੀ ਜ਼ਿੰਮੇਵਾਰੀ ਸਾਡੀ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੇ ਸਫਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ। ਸੀਵਰਮੈਨ ਨੂੰ ਅਸੀਂ ਦਿੱਲੀ ‘ਚ ਮਸ਼ੀਨਾਂ ਦਿੱਤੀਆਂ, ਹੁਣ ਦਿੱਲੀ ਵਿੱਚ ਸੀਵਰਮੈਨ ਇਕ ਬਿਜਨੈਸ ਬਣ ਗਿਆ ਹੈ।
Amritsar के ‘श्री राम तीरथ मंदिर’ की पवित्र स्थली के दर्शन के बाद श्री @ArvindKejriwal का बड़ा वादा-
1⃣बाबा साहेब का सपना पूरा कर, देश के सभी बच्चों को अच्छी शिक्षा देंगे
2⃣वाल्मीकि समाज का Shrine Board बनाएंगे
3⃣सफाई कर्मचारियों को पक्का करेंगे
4⃣Manual Scavenging बंद करेंगे pic.twitter.com/qpRPVLP52j— AAP (@AamAadmiParty) January 1, 2022
ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਵੈਸ਼ਨੋ ਦੇਵੀ ਮੰਦਰ ‘ਚ ਭਗਦੜ ਦੌਰਾਨ ਲੋਕਾਂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਇੱਕ ਟਵੀਟ ਵਿੱਚ ਕੇਜਰੀਵਾਲ ਨੇ ਕਿਹਾ, “ਮਾਤਾ ਵੈਸ਼ਨੋ ਦੇਵੀ ਮੰਦਰ ਵਿੱਚ ਵਾਪਰੀ ਘਟਨਾ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਹੈ। ਮੈਂ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ।”