ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਹੋਈ ਭੰਨਤੋੜ ਤੋਂ ਬਾਅਦ ਸਿਆਸਤ ਗਰਮਾ ਗਈ। ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਮੁੱਖ ਮੰਤਰੀ ਦੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਅਤੇ ਬੈਰੀਅਰ ਤੋੜ ਦਿੱਤੇ ਗਏ। ਜਿਸ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਇਸ ਮਾਮਲੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦਾ ਕਹਿਣਾ ਸੀ ਕਿ ਹਮਲਾ ਭਾਰਤੀ ਯੁਵਾ ਮੋਰਚਾ ਵੱਲੋਂ ਕੀਤਾ ਗਿਆ ਹੈ। ਜਿਸ ਤੋਂ ਬਾਅਦ ਇਕ ਟਵੀਟ ਰਾਹੀਂ ਪੰਜਾਬ ਸੀ.ਐੱਮ. ਭਗਵੰਤ ਮਾਨ ਵੱਲੋਂ ਇਸ ਹਮਲੇ ਦੀ ਨਿੰਦਾ ਵੀ ਕੀਤੀ ਹੈ।
ਹੁਣ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕੇਜਰੀਵਾਲ ‘ਤੇ ਹੋਏ ਹਮਲੇ ਬਾਰੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਨ੍ਹਾਂ ‘ਤੇ ਕੋਈ ਹਮਲਾ ਨਹੀਂ ਹੋਇਆ, ਸਗੋਂ ਉਨ੍ਹਾਂ ਦੇ ਪਾਪ ਉਨ੍ਹਾਂ ਨੂੰ ਡਰਾ ਰਹੇ ਹਨ। ਉਨ੍ਹਾਂ ਨੇ ਵਿਧਾਨ ਸਭਾ ਵਿਚ ਕਸ਼ਮੀਰੀ ਪੰਡਿਤਾਂ ਦਾ ਮਜ਼ਾਕ ਉਡਾਇਆ ਸੀ। ਜਿਸ ਦਾ ਲੋਕਾਂ ਵਿਚ ਗੁੱਸਾ ਹੈ। ਉਨ੍ਹਾਂ ਕਿਹਾ ਕਿ ਲੋਕ ਰੋਜ਼ ਪ੍ਰਦਰਸ਼ਨ ਕਰਦੇ ਹਨ ਤੇ ਪੁਲਿਸ ਦੇ ਬੈਰੀਕੇਡ ਵੀ ਟੁੱਟਦੇ ਹਨ, ਇਸ ਵਿਚ ਹਮਲੇ ਵਾਲੀ ਕਿਹੜੀ ਗੱਲ ਹੋ ਗਈ।