ਚੰਡੀਗੜ੍ਹ, 16 ਨਵੰਬਰ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ। ਪਹਿਲਾਂ ਉਨ੍ਹਾਂ ਨੇ ਟਵੀਟ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 19 ਨਵੰਬਰ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਸੀ।
I urge Prime Minister Shri @narendramodi Ji to open the Kartarpur Corridor before Nov 19, the birth anniversary of Guru Nanak Dev Ji, so that people can pay obeisance at the holy shrine on this sacred occasion.
— Capt.Amarinder Singh (@capt_amarinder) November 16, 2021
ਉਨ੍ਹਾਂ ਕਿਹਾ ਕਿ ਲਾਂਘੇ ਨੂੰ ਮੁੜ ਖੋਲ੍ਹਣਾ ਗੁਰੂ ਨਾਨਕ ਦੇਵ ਜੀ ਦੇ ਲੱਖਾਂ ਪੈਰੋਕਾਰਾਂ ਦੀ ਲੰਬੇ ਸਮੇਂ ਤੋਂ ਲੰਬਿਤ ਮੰਗ ਸੀ ਕਿਉਂਕਿ ਇਹ ਪਿਛਲੇ ਸਾਲ ਮਹਾਂਮਾਰੀ ਦੇ ਫੈਲਣ ਕਾਰਨ ਬੰਦ ਹੋ ਗਿਆ ਸੀ। ਗੁਰਪੁਰਬ ਸਮਾਗਮਾਂ ਤੋਂ ਦੋ ਦਿਨ ਪਹਿਲਾਂ ਕੱਲ੍ਹ ਬੁੱਧਵਾਰ ਤੋਂ ਲਾਂਘਾ ਮੁੜ ਖੁੱਲ੍ਹ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਇੱਕ ਬਿਆਨ ਵਿੱਚ ਕਿਹਾ, “ਲਾਂਘਾ ਖੋਲ੍ਹਣ ਲਈ ਹੁਣ ਤੋਂ ਵਧੀਆ ਮੌਕਾ ਨਹੀਂ ਹੋ ਸਕਦਾ ਸੀ ਕਿਉਂਕਿ ਹਜ਼ਾਰਾਂ ਸ਼ਰਧਾਲੂਆਂ ਨੂੰ ਗੁਰਪੁਰਬ ਵਾਲੇ ਦਿਨ ਹੀ ਪਵਿੱਤਰ ਅਸਥਾਨ ‘ਤੇ ਮੱਥਾ ਟੇਕਣ ਦਾ ਮੌਕਾ ਮਿਲੇਗਾ।