ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੇ ਵੱਲੋਂ ਰਾਜਪਾਲ ਨੂੰ ਆਪਣਾ ਅਸਤੀਫਾ ਸੌਪਿਆਂ ਗਿਆ ਹੈ | ਉਹ CLP ਮੀਟਿੰਗ ਤੋਂ ਪਹਿਲਾਂ ਰਾਜਪਾਲ ਨੂੰ ਮਿਲਣ ਪਹੁੰਚੇ ਅਤੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।ਅੱਜ ਸਵੇਰੇ ਤੋਂ ਹੀ ਪੰਜਾਬ ਵਿੱਚ ਵੱਡੀ ਹਲ ਚੱਲ ਸੀ।ਹੁਣ ਇਹ ਖ਼ਬਰ ਸਾਹਮਣੇ ਆ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਪੰਜਾਬ ‘ਚ ਕਾਂਗਰਸ ਦਾ ਸਭ ਤੋਂ ਵੱਡਾ ਚਿਹਰੇ ਰਹੇ ਨੇ, ਮੋਦੀ ਲਹਿਰ ਦੌਰਾਨ ਜਦੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਕੈਪਟਨ ਦੀ ਅਗਵਾਈ ਵਿੱਚ ਕਾਂਗਰਸ ਨੇ ਸਾਲ 2017 ‘ਚ ਪੰਜਾਬ ਫਤਹਿ ਕੀਤਾ, ਜਿੱਤ ਦਾ ਸਿਹਰਾ ਕੈਪਟਨ ਦੇ ਸਿਰ ਬੰਨ੍ਹਿਆ ਗਿਆ, ਨਤੀਜਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ।