ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਹੋਈ ਅਣਗਹਿਲੀ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਰਿੰਦਰ ਸਿੰਘ ਦਾ ਇਕ ਵੱਡਾ ਬਿਆਨ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਨੇ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ ਹੈ। ਕੈਪਟਨ ਵੱਲੋਂ ਦੇਸ਼ ਦੇ ਰਾਸ਼ਟਰਪਤੀ ਨੂੰ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਸੂਬੇ ਵਿਚ ਰਾਸ਼ਟਰਪਤੀ ਰਾਜ ਲਾਗੂ ਹੋਣਾ ਬੇਹੱਦ ਜ਼ਰੂਰੀ ਹੈ। ਪੰਜਾਬ ਸਰਕਾਰ ਨੂੰ ਘੇਰਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਆਪਣੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਹੀਂ ਕਰ ਸਕਦੇ ਤਾਂ ਤੁਹਾਨੂੰ ਸੱਤਾ ਵਿਚ ਰਹਿਣ ਦਾ ਕੋਈ ਹੱਕ ਨਹੀਂ ਹੈ।
ਦੱਸ ਦੇਈਏ ਕਿ ਪੀ. ਐੱਮ. ਮੋਦੀ ਵੱਲੋਂ ਵੀ ਪੰਜਾਬ ਸਰਕਾਰ ‘ਤੇ ਤੰਜ ਕੱਸਿਆ ਗਿਆ ਹੈ। ਬਠਿੰਡਾ ਏਅਰਪੋਰਟ ਤੋਂ ਪਰਤੇ ਪੀ. ਐਮ. ਮੋਦੀ ਦੇ ਅਧਿਕਾਰੀਆਂ ਨੇ ANI ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਵਾਪਸੀ ਵੇਲੇ ਇਹ ਕਹਿ ਗਏ ਕਿ “ਆਪਣੇ ਮੁੱਖ ਮੰਤਰੀ ਦਾ ਧੰਨਵਾਦ ਕਰਨਾ, ਕਿ ਮੈਂ ਬਠਿੰਡਾ ਏਅਰਪੋਰਟ ਤੱਕ ਜ਼ਿੰਦਾ ਪਹੁੰਚ ਗਿਆ।”