ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਬਦਲ ਦਿੱਤੀਆਂ ਹਨ। ਸ੍ਰੀ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਮੱਦੇਨਜ਼ਰ ਸੂਬੇ ਵਿੱਚ ਹੁਣ 14 ਫਰਵਰੀ ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਚੋਣ ਕਮਿਸ਼ਨ ਦੇ ਇਸ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।
Welcome @ECISVEEP decision of postponing the Punjab elections to February 20 in view of Sri Guru Ravidas Jayanti on February 16. This will facilitate devotees' pilgrimage to Kashi and they can vote after coming back.
— Capt.Amarinder Singh (@capt_amarinder) January 17, 2022
ਉਨ੍ਹਾਂ ਟਵੀਟ ਕਰਕੇ ਲਿਖਿਆ ਕਿ 16 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਜਯੰਤੀ ਦੇ ਮੱਦੇਨਜ਼ਰ ਪੰਜਾਬ ਚੋਣਾਂ ਨੂੰ 20 ਫਰਵਰੀ ਤੱਕ ਮੁਲਤਵੀ ਕਰਨ ਲਈ ਅਸੀਂ ਚੋਣ ਕਮਿਸ਼ਨ ਦੇ ਧੰਨਵਾਦੀ ਹਾਂ। ਇਸ ਨਾਲ ਸ਼ਰਧਾਲੂਆਂ ਨੂੰ ਕਾਸ਼ੀ ਦੀ ਯਾਤਰਾ ਦੀ ਸਹੂਲਤ ਮਿਲੇਗੀ ਅਤੇ ਨਾਲ ਹੀ ਉਹ ਵਾਪਸ ਆ ਕੇ ਵੋਟ ਵੀ ਪਾ ਸਕਣਗੇ।