ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕ ਨੌਕਰੀ ਦੇਣ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ । ਵੱਡੀ ਗਿਣਤੀ ਬੇਰੁਜ਼ਗਾਰ ਅਧਿਆਪਕ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਨੇੜੇ ਪਹੁੰਚ ਗਏ ਹਨ। ਅਚਾਨਕ ਅਧਿਆਪਕਾਂ ਦੇ ਸਿਸਵਾਂ ਫਾਰਮ ਨੇੜੇ ਪਹੁੰਚਣ ਨਾਲ ਪੁਲਿਸ ਨੂੰ ਹੱਥਾ ਪੈਰਾਂ ਦੀ ਪੈ ਗਈ। ਪੁਲਿਸ ਵੱਲੋਂ ਅਧਿਆਪਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕਿ ਅਧਿਆਪਕ ਉਠ ਜਾਣ ਪਰ ਅਧਿਆਪਕਾਂ ਨੇ ਕਿਹਾ ਕਿ ਉਹ ਮੱੁਖ ਮੰਤਰੀ ਨੂੰ ਮਿਲਣ ਤੋਂ ਬਾਅਦ ਹੀ ਜਾਣਗੇ। ਜ਼ਿਕਰਯੋਗ ਹੈ ਕਿ ਪਿਛਲੇ 100 ਦਿਨ ਤੋਂ ਨੌਕਰੀ ਦੇਣ ਦੀ ਮੰਗ ਨੂੰ ਲੈ ਕੇ ਇਕ ਬੇਰੁਜ਼ਗਾਰ ਅਧਿਆਪਕ ਪਟਿਆਲਾ ਵਿਚ ਟਾਵਰ ਉੱਤੇ ਚੜ੍ਹਿਆਂ ਹੋਇਆ ਹੈ। ਜਿਸ ਦੀ ਹਾਲਤ ਦਿਨੋਂ ਦਿਨ ਵਿਗੜੀ ਜਾ ਰਹੀ ਹੈ।