ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਵੀਰਵਾਰ ਨੂੰ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਕਈ ਨੇਤਾਵਾਂ ਨੂੰ ਪਾਰਟੀ ‘ਚ ਸ਼ਾਮਿਲ ਕਰਵਾਇਆ।ਇਨ੍ਹਾਂ ‘ਚ ਕੈਪਟਨ ਬਿਕਰਮ ਸਿੰਘ ਪਹੂਵਿੰਡ, ਰਾਜਾਸਾਂਸੀ ਹਲਕੇ ਨਾਲ ਸਬੰਧਿਤ ਜੈਦੇਵ ਸਿੰਘ, ਜਗਦੀਪ ਸਿੰਘ ਸਮੇਤ ਕਈ ਨੇਤਾ ਸ਼ਾਮਿਲ ਹਨ।
ਕੈਪਟਨ ਬਿਕਰਮ ਨੂੰ ਅਕਾਲੀ ਦਲ ਦਾ ਮੀਤ ਪ੍ਰਧਾਨ ਅਤੇ ਜਗਦੀਪ ਸਿੰਘ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਵਾਈਸ ਪ੍ਰੈਸੀਡੈਂਟ ਬਣਾਇਆ ਗਿਆ ਹੈ।ਇਸ ਦੌਰਾਨ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਨਾਲ ਕੋਈ ਮਤਲਬ ਨਹੀਂ ਹੈ।
ਉਨਾਂ੍ਹ ਲਈ ਕੁਰਸੀ ਨਹੀਂ ਤਾਂ ਕੁਝ ਵੀ ਨਹੀਂ।ਜੇਕਰ ਸਿੱਧੂ ਨੂੰ ਕੁਰਸੀ ਨਹੀਂ ਮਿਲੀ ਤਾਂ ਬਹੁਤ ਨੁਕਸਾਨ ਹੋਵੇਗਾ।ਇਸਦੇ ਨਾਲ ਹੀ ਉਨ੍ਹਾਂ ਨੇ ਸੁਨੀਲ ਜਾਖੜ ਦੇ ਦਾਅਵੇ ‘ਤੇ ਵੀ ਪ੍ਰਤੀਕਿਰਿਆ ਦਿੱਤੀ।ਮਜੀਠੀਆ ਨੇ ਕਿਹਾ ਕਿ ਗਾਂਧੀ ਪਰਿਵਾਰ, ਚਰਨਜੀਤ ਸਿੰਘ ਚੰਨੀ ਅਤੇ ਸਿੱਧੂ ਨੂੰ ਇਸ ‘ਤੇ ਜਵਾਬ ਦੇਣਾ ਪਵੇਗਾ।