ਸੋਮਵਾਰ, ਅਗਸਤ 11, 2025 02:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੈਪਟਨ ਵੱਲੋਂ ਪੀ ਐਮ ਮੋਦੀ ਨਾਲ ਮੁਲਾਕਾਤ, ਖੇਤੀ ਕਾਨੂੰਨਾਂ ਦਾ ਚੁੱਕਿਆ ਮੁੱਦਾ

by propunjabtv
ਅਗਸਤ 12, 2021
in ਦੇਸ਼, ਪੰਜਾਬ, ਰਾਜਨੀਤੀ
0

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿਵਾਦਪੂਰਨ ਖੇਤੀ ਕਾਨੂੰਨ ਰੱਦ ਕਰਨ ਅਤੇ ਕਿਸਾਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸ਼੍ਰੇਣੀ ਵਿਚ ਸ਼ਾਮਲ ਕਰਨ ਲਈ ਸਬੰਧਤ ਕਾਨੂੰਨ ਵਿਚ ਸੋਧ ਕਰਨ ਵਾਸਤੇ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸ਼੍ਰੇਣੀ ਵਿਚ ਸ਼ਾਮਲ ਕਰਨ ਲਈ ਕੇਂਦਰੀ ਕਾਨੂੰਨੀ ਸੇਵਾਵਾਂ ਅਥਾਰਿਟੀਜ਼ ਐਕਟ-1987 ਵਿਚ ਸੋਧ ਕਰਨ ਵਾਸਤੇ ਤੁਰੰਤ ਕਦਮ ਚੁੱਕਣ ਦੀ ਅਪੀਲ ਵੀ ਕੀਤੀ ਹੈ।

ਮੁੱਖ ਮੰਤਰੀ ਨੇ ਅੱਜ ਸ਼ਾਮ ਇੱਥੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੋ ਵੱਖ-ਵੱਖ ਪੱਤਰ ਵੀ ਸੌਂਪੇ। ਇਸ ਮੌਕੇ ਮੁੱਖ ਮੰਤਰੀ ਨੇ ਮੋਦੀ ਨੂੰ ਤਿੰਨ ਖੇਤੀ ਕਾਨੂੰਨਾਂ ਦਾ ਜਾਇਜ਼ਾ ਲੈ ਕੇ ਤੁਰੰਤ ਮਨਸੂਖ ਕਰਨ ਲਈ ਆਖਿਆ ਕਿਉਂ ਜੋ ਇਨ੍ਹਾਂ ਕਾਨੂੰਨਾਂ ਕਾਰਨ ਪੰਜਾਬ ਅਤੇ ਹੋਰ ਸੂਬਿਆਂ ਦੇ ਕਿਸਾਨਾਂ ਵਿਚ ਵੱਡੀ ਪੱਧਰ ਉਤੇ ਰੋਹ ਪਾਇਆ ਜਾ ਰਿਹਾ ਹੈ ਜੋ ਬੀਤੇ ਸਾਲ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਉਤੇ ਪ੍ਰਦਰਸ਼ਨ ਕਰ ਰਹੇ ਹਨ।

ਬੀਤੇ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਵਿਚ ਆਪਣੀ ਜਾਨ ਗੁਆ ਚੁੱਕੇ 400 ਕਿਸਾਨਾਂ ਅਤੇ ਖੇਤ ਕਾਮਿਆਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਘਰਸ਼ ਦਾ ਪੰਜਾਬ ਅਤੇ ਮੁਲਕ ਲਈ ਸੁਰੱਖਿਆ ਦੇ ਲਿਹਾਜ਼ ਤੋਂ ਵੱਡਾ ਖਤਰਾ ਖੜ੍ਹਾ ਹੋਣ ਦੀ ਸੰਭਾਵਨਾ ਹੈ ਕਿਉਂ ਜੋ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਭਾਰਤ ਵਿਰੋਧੀ ਤਾਕਤਾਂ ਸਰਕਾਰ ਪ੍ਰਤੀ ਕਿਸਾਨਾਂ ਦੀ ਨਾਰਾਜ਼ਗੀ ਦਾ ਨਜਾਇਜ਼ ਲਾਹਾ ਚੁੱਕਣ ਦੀ ਤਾਕ ਵਿਚ ਹਨ।

ਇਸ ਮੁੱਦੇ ਦਾ ਚਿਰਸਥਾਈ ਹੱਲ ਲੱਭਣ ਲਈ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੀਆਂ ਜਾਇਜ਼ ਚਿੰਤਾਵਾਂ ਦਾ ਛੇਤੀ ਹੱਲ ਕੀਤੇ ਜਾਣ ਲਈ ਪ੍ਰਧਾਨ ਮੰਤਰੀ ਨੂੰ ਦਖ਼ਲ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਚੱਲ ਰਿਹਾ ਕਿਸਾਨ ਅੰਦੋਲਨ ਨਾ ਸਿਰਫ ਪੰਜਾਬ ਵਿਚ ਆਰਥਿਕ ਸਰਗਰਮੀਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ ਸਗੋਂ ਇਸ ਦਾ ਸਮਾਜਿਕ ਤਾਣੇ-ਬਾਣੇ ਉਤੇ ਵੀ ਅਸਰ ਪੈਣ ਦੀ ਸੰਭਾਵਨਾ ਹੈ, ਖਾਸ ਕਰਕੇ ਓਸ ਵੇਲੇ, ਜਦੋਂ ਸਿਆਸੀ ਪਾਰਟੀਆਂ ਅਤੇ ਬਾਕੀ ਸਮੂਹ ਆਪੋ-ਆਪਣੇ ਸਟੈਂਡ ਉਤੇ ਅੜੇ ਹੋਏ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਪਾਸੋਂ ਪੰਜਾਬ ਤੋਂ ਸਰਬ-ਪਾਰਟੀ ਵਫ਼ਦ ਨਾਲ ਮੀਟਿੰਗ ਕਰਨ ਲਈ ਸਮਾਂ ਦੇਣ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਮੁਆਵਜਾ ਦੇਣ ਅਤੇ ਡੀ.ਏ.ਪੀ. ਦੀ ਘਾਟ ਦੇ ਖਦਸ਼ਿਆਂ ਦਾ ਹੱਲ ਕਰਨ ਦੀ ਵੀ ਮੰਗ ਕੀਤੀ ਕਿਉਂ ਜੋ ਖਾਦ ਦੀ ਘਾਟ ਨਾਲ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਇਆ ਸੰਕਟ ਹੋਰ ਡੂੰਘਾ ਹੋ ਸਕਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਲਈ ਇਹ ਸਮੇਂ ਦੀ ਲੋੜ ਹੈ ਕਿ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ-1987 ਦੇ ਸੈਕਸ਼ਨ 12 ਵਿਚ ਤਰਮੀਮ ਕਰਦੇ ਹੋਏ ਇਸ ਵਿਚ ਕਿਸਾਨਾਂ ਅਤੇ ਖੇਤੀ ਕਾਮਿਆਂ ਨੂੰ ਵੀ ਸ਼ਾਮਲ ਕੀਤਾ ਜਾਵੇ ਤਾਂ ਜੋ ਉਹ ਮੁਫ਼ਤ ਕਾਨੂੰਨੀ ਸੇਵਾਵਾਂ ਹਾਸਲ ਕਰਨ ਦੇ ਹੱਕਦਾਰ ਬਣ ਕੇ ਆਪਣੀ ਰੋਜੀ-ਰੋਟੀ ਬਚਾਉਣ ਲਈ ਅਦਾਲਤਾਂ ਵਿਚ ਆਪਣੀ ਚਾਰਾਜੋਈ ਕਰ ਸਕਣ। ਉਨ੍ਹਾਂ ਨੇ ਮਹਿਸੂਸ ਕੀਤਾ ਕਿ ਇਸ ਕਦਮ ਨਾਲ ਕਿਸਾਨਾਂ ਦੀ ਖੁਦਕੁਸ਼ੀਆਂ ਦੇ ਮਾਮਲੇ ਘਟਣਗੇ ਅਤੇ ਉਨ੍ਹਾਂ ਨੂੰ ਕਾਨੂੰਨੀ ਅਤੇ ਵਿੱਤੀ ਹੱਕਾਂ ਦੀ ਬਿਹਤਰ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇਗਾ।

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀ ਭਲਾਈ ਨਾਲ ਸਬੰਧਤ ਕੇਂਦਰੀ ਮੰਤਰਾਲਿਆਂ ਨੂੰ ਇਹ ਸਲਾਹ ਦਿੱਤੀ ਜਾਵੇ ਕਿ ਕਿਸਾਨਾਂ ਦੇ ਵਡੇਰੇ ਹਿੱਤਾਂ ਨੂੰ ਵੇਖਦੇ ਹੋਏ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ-1987 ਵਿਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣ।

ਪੰਜਾਬ ਲਈ ਕੋਵਿਡ ਟੀਕਿਆਂ ਦੀ ਵੰਡ ’ਚ 25 ਫੀਸਦੀ ਵਾਧੇ ਦੇ ਹੁਕਮ

ਚੰਡੀਗੜ੍ਹ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਨਾਲ ਮੁਲਾਕਾਤ ਕਰਕੇ ਪੰਜਾਬ ਲਈ ਕੋਵੀਸ਼ੀਲਡ ਟੀਕਿਆਂ ਦੀ ਵੰਡ ’ਚ ਵਾਧੇ ਅਤੇ ਡੀਏਪੀ ਖਾਦ ਦਾ ਮਾਮਲਾ ਉਠਾਇਆ। ਕੇਂਦਰੀ ਸਿਹਤ ਮੰਤਰੀ ਨੇ ਫੌਰੀ ਪੰਜਾਬ ਨੂੰ ਟੀਕਿਆਂ ਦੀ ਵੰਡ ’ਚ 25 ਫੀਸਦੀ ਵਾਧਾ ਕਰਨ ਦੇ ਹੁਕਮ ਦਿੱਤੇ ਤਾਂ ਜੋ ਅਗਾਮੀ ਤਿਉਹਾਰਾਂ ਦੇ ਮੱਦੇਨਜ਼ਰ ਕੋਈ ਮੁਸ਼ਕਲ ਪੇਸ਼ ਨਾ ਆਵੇ। ਮੁੱਖ ਮੰਤਰੀ ਵੱਲੋਂ ਕੋਵੀਸ਼ੀਲਡ ਦੇ ਦੂਜੇ ਟੀਕੇ ਲਈ ਉਡੀਕ ਕਰ ਰਹੇ 26 ਲੱਖ ਲੋਕਾਂ ਦੀ ਗਿਣਤੀ ਦਾ ਹਵਾਲਾ ਦਿੱਤਾ ਗਿਆ। ਮੁੱਖ ਮੰਤਰੀ ਨੇ ਕੇਂਦਰ ਤੋਂ ਕੋਵਿਡ ਟੀਕਿਆਂ ਦੀਆਂ 55 ਲੱਖ ਖੁਰਾਕਾਂ ਦੀ ਮੰਗ ਕੀਤੀ ਸੀ। ਕੇਂਦਰੀ ਮੰਤਰੀ ਮਾਂਡਵੀਆ ਨੇ 31 ਅਕਤੂਬਰ ਤੱਕ ਪੰਜਾਬ ਦੀ ਲੋੜ ਪੂਰੀ ਕਰ ਦੇਣ ਦਾ ਭਰੋਸਾ ਦਿੱਤਾ ਅਤੇ ਸੂਬੇ ਦਾ ਕੋਟਾ ਵਧਾਉਣ ਲਈ ਹੁਕਮ ਦਿੱਤੇ। ਮੁੱਖ ਮੰਤਰੀ ਨੇ ਮਾਂਡਵੀਆ ਨੂੰ ਬਠਿੰਡਾ ਵਿੱਚ ਵਿਆਪਕ ਡਰੱਗ ਪਾਰਕ ਦੀ ਸਥਾਪਨਾ ਕਰਨ ਲਈ ਪੰਜਾਬ ਦੀ ਬੇਨਤੀ ਨੂੰ ਵਿਚਾਰਨ ਦੀ ਅਪੀਲ ਵੀ ਕੀਤੀ ਹੈ।

Tags: agriculture lawscaptainmeetspm modi
Share198Tweet124Share49

Related Posts

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

ਇੰਝ ਸੁਲਝਿਆ BCS ਸਕੂਲ ਦੇ ਬੱਚਿਆਂ ਦੇ ਲਾਪਤਾ ਹੋਣ ਦਾ ਮਾਮਲਾ, ਕਿੱਥੇ ਚਲੇ ਗਏ ਸਨ ਬੱਚੇ

ਅਗਸਤ 11, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਵਧਾਇਆ ਮਾਣ, ਬ੍ਰਿਟੇਨ ਦੀ ਰਾਇਲ ਗਾਰਡ ‘ਚ ਹੋਇਆ ਭਰਤੀ

ਅਗਸਤ 10, 2025

ਅਪ੍ਰੇਸ਼ਨ ਅਖ਼ਲ ਦੌਰਾਨ ਕੁਲਗਾਮ ‘ਚ ਸ਼ਹੀਦ ਹੋਏ ਦੋ ਜਵਾਨ

ਅਗਸਤ 9, 2025

ਰੱਖੜੀ ਮੌਕੇ ਜੇਲ੍ਹ ‘ਚ ਭਰਾਵਾਂ ਨਾਲ ਇੰਝ ਮਨਾਇਆ ਤਿਉਹਾਰ

ਅਗਸਤ 9, 2025
Load More

Recent News

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

ਇੰਝ ਸੁਲਝਿਆ BCS ਸਕੂਲ ਦੇ ਬੱਚਿਆਂ ਦੇ ਲਾਪਤਾ ਹੋਣ ਦਾ ਮਾਮਲਾ, ਕਿੱਥੇ ਚਲੇ ਗਏ ਸਨ ਬੱਚੇ

ਅਗਸਤ 11, 2025

ਪੰਜਾਬ ਦੇ ਇਨ੍ਹਾਂ 4 ਜਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 11, 2025

ਦੁਨੀਆਂ ਝੁਕਦੀ ਹੈ, ਇਸਨੂੰ ਝੁਕਾਉਣ ਵਾਲਾ ਚਾਹੀਦਾ ਹੈ, ਨਿਤਿਨ ਗਡਕਰੀ ਨੇ ਕਿਉਂ ਕਹੀ ਇਹ ਗੱਲ

ਅਗਸਤ 10, 2025

ਦੇਸ਼ ਨੂੰ ਮਿਲੀਆਂ 3 ਨਵੀਆਂ Vande Bharat ਟ੍ਰੇਨਾਂ, PM ਮੋਦੀ ਨੇ ਟ੍ਰੇਨਾਂ ਦੀ ਕੀਤੀ ਸ਼ੁਰੂਆਤ

ਅਗਸਤ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.