ਕੋਰੋਨਾ ਸੰਕਟ ਦੇ ਵਿਚਕਾਰ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਇਕ ਅਜੀਬ ਬਿਆਨ ਦਿੱਤਾ ਹੈ। ਤ੍ਰਿਵੇਂਦਰ ਸਿੰਘ ਰਾਵਤ ਨੇ ਕਿਹਾ ਕਿ ਕੋਰੋਨਾ ਵਾਇਰਸ ਇਕ ਜੀਵ ਹੈ ਅਤੇ ਉਸ ਨੂੰ ਵੀ ਜਿਊਣ ਦਾ ਅਧਿਕਾਰ ਹੈ । ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਹੰਗਾਮਾ ਮੱਚ ਚੁੱਕਾ ਹੈ। ਇਹ ਬਿਆਨ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਤੇ ਉਨ੍ਹਾਂ ਦੇ ਇਸ ਬਿਆਨ ਦੀ ਅਲੋਚਨਾ ਵੀ ਹੋ ਰਹੀ ਹੈ। ਵੈਸੇ ਰਾਵਤ ਕਰੋਨਾ ਦੇ ਅਜੀਬ ਬਿਆਨ ਦੇਣ ਵਾਲੇ ਇਕੱਲੇ ਅਜਿਹੇ ਵਿਅਕਤੀ ਨਹੀਂ ਹਨ। ਉਨਹਾਂ ਤੋਂ ਪਹਿਲਾਂ ਵੀ ਕਈ ਲੀਡਰ ਅਜੀਬੋ ਗਰੀਬ ਬਿਆਨ ਦੇ ਚੁੱਕੇ ਹਨ ਜਿੰਨਾ ਨੂੰ ਹਜ਼ਮ ਕਰ ਪਾਉਣਾ ਮੁਸ਼ਕਿਲ ਹੀ ਨਹੀਂ ਨਾਮੁਮਕਿਨ ਹੈ।