ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ਦੀ ਰਫਤਾਰ ਬੇਸ਼ੱਕ ਲਗਾਤਾਰ ਘੱਟ ਰਹੀ ਹੈ ਪਰ ਮੌਤਾਂ ਦਾ ਅੰਕੜਾ ਲਗਾਤਾਰ ਵੱਧ ਰਿਹਾ ਹੈ | ਹਲਾਂਕਿ ਪਹਿਲਾਂ ਨਾਲੋਂ ਇਸ ਮਹਾਮਾਰੀ ਤੋਂ ਕੁਝ ਰਾਹਤ ਜ਼ਰੂਰ ਮਿਲੀ ਹੈ ਪਰ ਦੂਜੀ ਲਹਿਰ ਦੇ ਵਿੱਚ ਵੀ ਕੇਸ ਸਾਹਮਣੇ ਆ ਰਹੇ ਹਨ |ਅਜਿਹੇ ‘ਚ ਕੇਂਦਰ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਨੂੰ ਵੱਡਾ ਰਾਹਤ ਦਿੱਤੀ ਹੈ। ਮੰਤਰਾਲੇ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਉਨ੍ਹਾਂ ਕਰਮਚਾਰੀਆਂ ਨੂੰ 15 ਦਿਨਾਂ ਦੀ ਕੈਜ਼ੂਅਲ ਲੀਵ ਦਿੱਤੀ ਜਾਵੇਗੀ ਜਿੰਨ੍ਹਾਂ ਦੇ ਮਾਪੇ ਕੋਰੋਨਾ ਪੌਜ਼ੇਟਿਵ ਪਾਏ ਜਾਣਗੇ।
ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਮਿਲੇਗੀ SCL
ਕੇਂਦਰ ਸਰਕਾਰ ਨੇ ਬੁੱਧਵਾਰ ਐਲਾਨ ਕੀਤਾ ਕਿ ਉਸ ਦੇ ਕਰਮਚਾਰੀਆਂ ਦੇ ਮਾਪਿਆਂ ਜਾਂ ਪਰਿਵਾਰ ਦੇ ਕਿਸੇ ਹੋਰ ਮੈਂਬਰ ਨੂੰ ਕੋਰੋਨਾ ਟੈਸਟ ਪੌਜ਼ੇਟਿਵ ਪਾਏ ਜਾਣ ‘ਤੇ 15 ਦਿਨ ਦੀ ਸਪੈਲ ਕੈਜ਼ੂਅਲ ਲੀਵ ਦਿੱਤੀ ਜਾਵੇਗੀ।
ਮੰਤਰਾਲੇ ਨੇ ਇਹ ਵੀ ਕਿਹਾ ਕਿ ਕੈਜ਼ੂਅਲ ਲੀਵ ਖਤਮ ਹੋਣ ਤੋਂ ਬਾਅਦ ਕਰਮਚਾਰੀ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਤੇ ਮਾਪਿਆਂ ਦੇ ਹਸਪਤਾਲ ‘ਚ ਭਰਤੀ ਹੋਣ ਦੇ ਮਾਮਲੇ ‘ਚ ਵਾਧੂ ਛੁੱਟੀ ਲੈ ਸਕਦਾ ਹੈ। ਹੁਕਮਾਂ ‘ਚ ਇਹ ਵੀ ਕਿਹਾ ਗਿਆ ਕਿ ਇਕ ਸਰਕਾਰੀ ਕਰਮਚਾਰੀ ਦੇ ਪੌਜ਼ੇਟਿਵ ਪਾਏ ਜਾਣ ਦੀ ਸਥਿਤੀ ‘ਚ ਉਸ ਨੂੰ 20 ਦਿਨ ਤਕ ਕਮਿਊਟਡ ਲੀਵ ਦਿੱਤੀ ਜਾਵੇਗੀ।
ਇਹ ਕਿਹਾ ਗਿਆ ਕਿ 20 ਦਿਨ ਦੀ ਕਮਿਊਟਡ ਲੀਵ ਖਤਮ ਹੋਣ ਮਗਰੋਂ ਵੀ ਹਸਪਤਾਲ ‘ਚ ਭਰਤੀ ਹੋਣ ਦੀ ਸਥਿਤੀ ‘ਚ ਹੋਣ ਦੇ ਦਸਤਾਵੇਜ਼ ਜਮ੍ਹਾ ਕਰਨ ‘ਤੇ ਉਨ੍ਹਾ ਨੂੰ ਕਮਿਊਟਡ ਲੀਵ ਦਿੱਤੀ ਜਾਵੇਗੀ। ਇਹ ਹੁਕਮ ਕੇਂਦਰ ਸਰਕਾਰ ਦੇ ਸਾਰੇ ਮੰਤਰਾਲਿਆਂ ਨੂੰ ਜਾਰੀ ਕਰ ਦਿੱਤੇ ਗਏ ਹਨ।
ਫਿਲ ਹਾਲ ਦੇਸ਼ ਭਰ ‘ਚ ਅੰਕੜੇ ਤੇਜ਼ੀ ਨਾਲ 3 ਕਰੋੜ ਦੇ ਕਰੀਬ ਪਹੁੰਚ ਰਹੇ ਹਨ। ਮੌਜੂਦਾ ਸਮੇਂ ਦੇਸ਼ ‘ਚ ਦੋ ਕਰੋੜ, 91 ਲੱਖ, 77 ਹਜ਼ਾਰ ਤੋਂ ਜ਼ਿਆਦਾ ਕੋਰੋਨਾ ਪੌਜ਼ੇਟਿਵ ਕੇਸ ਪਾਏ ਜਾ ਚੁੱਕੇ ਹਨ।