ਕੋਰੋਨਾ ਵਾਇਰਸ ਦੇ ਨਵੇਂ ਰੂਪ ਕਾਰਨ ਦੇਸ਼ ਵਿਚ ਹਲਚਲ ਮਚੀ ਹੋਈ ਹੈ। ਇਸ ਦੌਰਾਨ ਅੰਮ੍ਰਿਤਸਰ ਏਅਰਪੋਰਟ ਨੇ ਓਮਾਈਕਰੋਨ ਵੇਰੀਐਂਟ ਨੂੰ ਲੈ ਕੇ ਨਵੀਂ ਗਾਈਡਲਾਈਨ ਜਾਰੀ ਕੀਤੀ ਹੈ। ਕੋਰੋਨਾ ਦੇ ਨਵੇਂ ਰੂਪਾਂ ਦੀ ਰੋਕਥਾਮ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦੇਸ਼ਾਂ ਤੋਂ ਆਉਣ ਵਾਲੇ ਹਰ ਯਾਤਰੀ ਦਾ ਟੈਸਟ ਕਰਨਾ ਜ਼ਰੂਰੀ ਕਰ ਦਿੱਤਾ ਗਿਆ ਹੈ।
ਟੈਸਟ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਯਾਤਰੀਆਂ ਨੂੰ ਬਾਹਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਓਮਿਕਰੋਨ ਦੇ ਪ੍ਰਭਾਵ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ 7 ਦਿਨਾਂ ਲਈ ਅਲੱਗ ਰੱਖਿਆ ਜਾਵੇਗਾ। ਇਸ ਦੇ ਨਾਲ ਹੀ RT-PCR ਟੈਸਟ ਵੀ ਕੀਤਾ ਜਾਵੇਗਾ।