ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਮੱਦੇਨਜ਼ਰ ਰੱਖਦਿਆਂ ਪ੍ਰਸ਼ਾਸਨ ਨੇ ਸਖਤਾਈ ਵਧਾ ਦਿੱਤੀ ਹੈ।ਆਉਣ ਵਾਲੇ ਤਿਉਹਾਰੀ ਸੀਜ਼ਨ ਨੂੰ ਦੇਖਦਿਆਂ ਸੂਬੇ ‘ਚ ਪਾਬੰਦੀਆਂ ਵਧਾ ਦਿੱਤੀਆਂ ਗਈਆਂ ਹਨ।ਇਸਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁੱਕਰਵਾਰ ਨੂੰ ਉਚ ਪੱਧਰੀ ਵਰਚੁਅਲ ਕੋਵਿਡ ਸਮੀਖਿਆ ਬੈਠਕ ਕੀਤੀ ਗਈ।
ਜਿਸ ‘ਚ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਟੀਕਾ ਨਾ ਲਵਾਉਣ ਵਾਲੇ ਸਰਕਾਰੀ ਮੁਲਾਜ਼ਮਾਂ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ।ਕੈਪਟਨ ਨੇ ਐਲਾਨ ਕੀਤਾ ਹੈ ਕਿ ਮੈਡੀਕਲ ਕਾਰਨਾਂ ਨੂੰ ਛੱਡ ਕੇ ਕਿਸੇ ਵੀ ਸਰਕਾਰੀ ਮੁਲਾਜ਼ਮ ਨੇ ਕੋਵਿਡ-19 ਦੀ ਪਹਿਲੀ ਖੁਰਾਕ ਵੀ ਲਈ ਤਾਂ ਉਨ੍ਹਾਂ ਨੂੰ 15 ਸਤੰਬਰ ਤੋਂ ਬਾਅਦ ਲਾਜ਼ਮੀ ਤੌਰ ‘ਤੇ ਛੁੱਟੀ ‘ਤੇ ਭੇਜ ਦਿੱਤਾ ਜਾਵੇਗਾ।