ਵੀਰਵਾਰ, ਸਤੰਬਰ 17, 2026 05:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੂਬਾ ਸਰਕਾਰ ਵੱਲੋਂ ਘਰੇਲੂ ਇਕਾਂਤਵਾਸ ਦੌਰਾਨ ਸਵੈ-ਦੇਖਭਾਲ ਲਈ ‘ਕੋਵਿਡ ਕੇਅਰ WhatsApp ਚੈਟਬੋਟ’ ਦੀ ਸ਼ੁਰੂਆਤ

by propunjabtv
ਮਈ 21, 2021
in ਪੰਜਾਬ, ਰਾਜਨੀਤੀ
0

ਪੰਜਾਬ ਦੇ ਵਿੱਚ ਕੋਰੋਨਾ ਮਹਾਮਾਰੀ ਦੇ ਆਉਣ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਨਾਲ ਇਸ ਮਹਾਮਾਰੀ ਨੂੰ ਘੱਟ ਕੀਤਾ ਜਾ ਸਕੇ |‘ਮਿਸ਼ਨ ਫਤਹਿ’ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਮਰੀਜ਼ਾਂ ਲਈ ਘਰੇਲੂ ਇਕਾਂਤਵਾਸ ਦੌਰਾਨ ਸਵੈ-ਦੇਖਭਾਲ, ਬੈੱਡਾਂ ਦੀ ਉਪਲਬਧਤਾ ਅਤੇ ਟੀਕਾਕਰਨ ਕੇਂਦਰਾਂ ਬਾਰੇ ਜਾਣਕਾਰੀ ਆਦਿ ਲਈ ‘ਪੰਜਾਬ ਕੋਵਿਡ ਕੇਅਰ ਵੱਟਸਐਪ ਚੈਟਬੋਟ’ ਦੀ ਸ਼ੁਰੂਆਤ ਕੀਤੀ।ਘਰੇਲੂ ਇਕਾਂਤਵਾਸ ਵਾਲੇ ਮਰੀਜ਼ ਆਪਣੀ ਸਿਹਤ ਸਬੰਧੀ ਜਾਣਕਾਰੀ ਐਪ ਵਿੱਚ ਅਪਲੋਡ ਕਰ ਸਕਦੇ ਹਨ ਅਤੇ ਇਸ ਦੀ ਨਿਗਰਾਨੀ ਮਾਹਿਰ ਕਰਨਗੇ ਜੋ ਉਨ੍ਹਾਂ ਨੂੰ ਇਲਾਜ ਦੌਰਾਨ ਸਲਾਹ ਦੇਣਗੇ। ਇਹ ਐਪ 3 ਭਾਸ਼ਾਵਾਂ – ਅੰਗਰੇਜ਼ੀ, ਪੰਜਾਬੀ ਅਤੇ ਹਿੰਦੀ ਵਿੱਚ ਉਪਲਬਧ ਹੈ।ਕੋਵਿਡ ਸਥਿਤੀ ਸਬੰਧੀ ਇਕ ਉੱਚ ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਹਾਲ ਹੀ ਵਿਚ ਸ਼ੁਰੂ ਕੀਤੀ ਭੋਜਨ ਹੈਲਪਲਾਈਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ ,ਜਿਸ ਤਹਿਤ ਸਿਰਫ ਇਕ ਹਫ਼ਤੇ ਵਿਚ ਪੰਜਾਬ ਪੁਲਿਸ ਦੁਆਰਾ 3000 ਤੋਂ ਵੱਧ ਫੂਡ ਪੈਕੇਟ ਕੋਵਿਡ ਪ੍ਰਭਾਵਿਤ ਪਰਿਵਾਰਾਂ ਦੇ ਘਰ ਪਹੁੰਚਾਏ ਗਏ। ਇਨ੍ਹਾਂ ਵਿਚ 2721 ਪਕਾਏ ਗਏ ਅਤੇ 280 ਅਣ-ਪੱਕੇ ਖਾਣੇ ਦੇ ਪੈਕਟ ਸ਼ਾਮਲ ਸਨ।ਇਸ ਪਹਿਲ ਵਿਚ ਪੰਜਾਬ ਪੁਲਿਸ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਇਹ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਕਿ ਇਸ ਮੁਸ਼ਕਲ ਸਮੇਂ ਦੌਰਾਨ ਸੂਬੇ ਵਿਚ ਕੋਈ ਵੀ ਨਾਗਰਿਕ ਭੁੱਖੇ ਨਾ ਸੌਂਵੇ ਅਤੇ ਉਹਨਾਂ ਸਾਰੇ ਪੀੜਤ ਨਾਗਰਿਕਾਂ ਨੂੰ 112 ਜਾਂ 181 ਡਾਇਲ ਕਰਕੇ ਮੁਫ਼ਤ ਖਾਣਾ ਪ੍ਰਾਪਤ ਕਰਨ ਦੀ ਅਪੀਲ ਕੀਤੀ।ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਸਕੀਮ ਦੀ ਸ਼ੁਰੂਆਤ ਦੇ ਪਹਿਲੇ ਹੀ ਦਿਨ ਪੁਲਿਸ ਵਿਭਾਗ ਵੱਲੋਂ ਕੋਵਿਡ ਕੰਟੀਨਾਂ ਦੀ ਸਥਾਪਨਾ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਕੀਤੀ ਗਈ ਸੀ ਅਤੇ ਇਸ ਸਕੀਮ ਦੇ ਪਹਿਲੇ ਹੀ ਦਿਨ 120 ਤੋਂ ਵੱਧ ਪਕਾਏ/ਅਣਪੱਕੇ ਖਾਣੇ ਦੇ ਪੈਕੇਟ ਵੰਡੇ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ 14 ਮਈ ਤੋਂ 20 ਮਈ, 2021 ਤੱਕ ਭੋਜਨ ਹੈਲਪਲਾਈਨ ਨੰਬਰਾਂ ‘ਤੇ ਖਾਣੇ ਦੀਆਂ ਬੇਨਤੀਆਂ ਲਈ ਕੁੱਲ 385 ਕਾਲਾਂ ਆਈਆਂ ਸਨ।ਇਕ ਉਦਾਹਰਣ ਦਾ ਹਵਾਲਾ ਦਿੰਦੇ ਹੋਏ ਉਹਨਾਂ ਦੱਸਿਆ ਕਿ ਪਠਾਨਕੋਟ ਪੁਲਿਸ ਨੂੰ ਝੁੱਗੀਆਂ ਵਿੱਚ ਰਹਿਣ ਵਾਲੀ ਇੱਕ ਮਹਿਲਾ ਦਾ ਫੋਨ ਆਇਆ ਜਿਸ ਨੇ ਕਿਹਾ ਕਿ ਉਨ੍ਹਾਂ ਕੋਲ ਰਾਸ਼ਣ ਖਰੀਦਣ ਲਈ ਪੈਸੇ ਨਹੀਂ ਹਨ ਜਿਸ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਤੁਰੰਤ ਉਸ ਖੇਤਰ ਵਿੱਚ ਰਹਿਣ ਵਾਲੇ 25 ਮੈਂਬਰਾਂ ਨੂੰ ਰਾਸ਼ਨ ਦਿੱਤਾ।

Tags: coronavirusgovernmentofpunjabpunjab
Share202Tweet127Share51

Related Posts

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026
Load More

Recent News

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.