ਕੋਵੀਸ਼ੀਲਡ ਵੈਕਸੀਨ ਨਾਲ ਜੁੜੀ ਅਹਿਮ ਜਾਣਕਾਰੀ, ਕੋਵੀਸ਼ੀਲਡ ਦੀਆਂ ਦੋ ਡੋਜ਼ਾਂ ‘ਚ ਗੈਪ ਵਧਾਉਣ ਦੀ ਸਿਫ਼ਾਰਿਸ਼ ਕੀਤੀ ਗਈ ਹੈ। ਸਰਕਾਰ ਦੇ ਕੌਮੀ ਟੀਕਾਕਰਨ ਤਕਨੀਕੀ ਸਲਾਹਕਾਰ ਸਮੂਹ ਨੇ ਕੋਵਿਡਸ਼ੀਲਡ ਟੀਕੇ ਦੀਆਂ ਦੋ ਖੁਰਾਕਾਂ ਵਿਚਾਲੇ ਅੰਤਰ ਵਧਾ ਕੇ 12-16 ਹਫ਼ਤੇ ਕਰਨ ਦੀ ਸਿਫ਼ਾਰਸ਼ ਕੀਤੀ ਹੈ ਤੇ ਕਿਹਾ ਹੈ ਕਿ ਕੋਵੈਕਸਿਨ ਦੀਆਂ ਖੁਰਾਕਾਂ ਵਿਚਾਲੇ ਸਮੇਂ ਵਿੱਚ ਬਦਲਾਅ ਕਰਨ ਦੀ ਲੋੜ ਨਹੀਂ ਹੈ। ਸਮੂਹ ਨੇ ਕਿਹਾ ਹੈ ਕਿ ਗਰਭਵਤੀ ਔਰਤਾਂ ਨੂੰ ਕੋਵਿਡ-19 ਟੀਕਾ ਲਗਾਇਆ ਜਾ ਸਕਦਾ ਹੈ। ਬੱਚਿਆਂ ਨੂੰ ਦੁੱਧ ਪਿਲਾਉਣ ਵਾਲੀਆਂ ਮਾਵਾਂ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਕਿਸੇ ਵੀ ਸਮੇਂ ਟੀਕਾ ਲਗਵਾ ਸਕਦੀਆਂ ਹਨ। ਇਸ ਦੇ ਨਾਲ ਕਿਹਾ ਗਿਆ ਹੈ ਕਿ ਕਰੋਨਾ ਪੀੜਤ ਰਹਿ ਚੁੱਕੇ ਲੋਕ ਸਿਹਤਮੰਦ ਹੋਣ ਤੋਂ ਛੇ ਮਹੀਨੇ ਤੱਕ ਟੀਕਾ ਨਾ ਲਗਵਾਉਣ।