ਕੰਗਨਾ ਰਣੌਤ ਨੇ ਇੱਕ ਵਾਰ ਫਿਰ ਵਿਵਾਦਿਤ ਬਿਆਨ ਦਿੱਤਾ ਹੈ। ਕੰਗਨਾ ਰਣੌਤ ਨੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਨੂੰ ਦੁਖਦ ਅਤੇ ਸ਼ਰਮਨਾਕ ਦੱਸਿਆ। ਇਸ ਦੌਰਾਨ ਉਨ੍ਹਾਂ ਸਭ ਤੋਂ ਪਹਿਲਾਂ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਖਾਲਿਸਤਾਨੀ ਅੱਤਵਾਦੀ ਭਾਵੇਂ ਸਰਕਾਰ ਦੇ ਹੱਥ ਮਰੋੜ ਰਹੇ ਹੋਣ ਪਰ ਉਸ ਔਰਤ ਨੂੰ ਨਾ ਭੁੱਲੋ। ਕੰਗਨਾ ਨੇ ਕਿਹਾ ਕਿ ਇਕਲੌਤੀ ਮਹਿਲਾ ਪ੍ਰਧਾਨ ਮੰਤਰੀ ਨੇ ੳੇੁਨ੍ਹਾਂ ਨੂੰ ਆਪਣੀ ਜੁੱਤੀ ਹੇਠ ਕੁਚਲਿਆ ਸੀ।
ਕੰਗਨਾ ਨੇ ਕਿਹਾ, ‘ਖਾਲਿਸਤਾਨੀ ਅੱਤਵਾਦੀ ਅੱਜ ਭਲੇ ਹੀ ਸਰਕਾਰ ਦਾ ਹੱਥ ਮਰੋੜ ਰਹੇ ਹੋਣ, ਪਰ ਉਸ ਔਰਤ ਨੂੰ ਨਾ ਭੁੱਲਣਾ, ਇਕਲੌਤੀ ਉਸ ਮਹਿਲਾ ਪ੍ਰਧਾਨ ਮੰਤਰੀ ਨੇ ਇਨ੍ਹਾਂ ਨੂੰ ਆਪਣੀ ਜੁੱਤੀ ਹੇਠਾਂ ਕੁਚਲਿਆ ਸੀ, ਉਸਨੇ ਇਸ ਦੇਸ਼ ਨੂੰ ਕਿੰਨੀ ਵੀ ਤਕਲੀਫ ਦਿੱਤੀ ਹੋਵੇ, ਉਸਨੇ ਆਪਣੀ ਜਾਨ ਦੀ ਕੀਮਤ ‘ਤੇ ਉਨ੍ਹਾਂ ਨੂੰ ਮੱਛਰਾਂ ਦੀ ਤਰ੍ਹਾਂ ਕੁਚਲ ਦਿੱਤਾ… ਪਰ ਦੇਸ਼ ਦੇ ਟੁਕੜੇ ਨਹੀਂ ਹੋਣ ਦਿੱਤੇ…. ੳੇੁਨ੍ਹਾਂ ਦੀ ਮੌਤ ਦੇ ਦਹਾਕੇ ਬਾਅਦ ਵੀ …. ਅੱਜ ਵੀ ਉਸਦੇ ਨਾਮ ਤੋਂ ਕੰਬਦੇ ਹਨ ਇਹ… ਇਨ੍ਹਾਂ ਨੂੰ ਉਹੋ ਜਿਹਾ ਹੀ ਗੁਰੂ ਚਾਹੀਦਾ।
ਦੱਸ ਦੇਈਏ ਕਿ ਗੁਰੂ ਪਰਵ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਸ਼ੁੱਕਰਵਾਰ ਸਵੇਰੇ, ਪੀਐਮ ਮੋਦੀ ਨੇ ਘੋਸ਼ਣਾ ਕੀਤੀ ਕਿ ਦੇਸ਼ ਦੇ ਕਿਸਾਨਾਂ ਦੇ ਇੱਕ ਹਿੱਸੇ ਦੇ ਵਿਰੋਧ ਦੇ ਬਾਅਦ ਕੇਂਦਰ ਸਰਕਾਰ ਨੇ 2020 ਵਿੱਚ ਸੰਸਦ ਵਿੱਚ ਪਾਸ ਕੀਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਕਾਨੂੰਨ ਨੂੰ ਵਾਪਸ ਲੈਣ ਬਾਰੇ ਉਨ੍ਹਾਂ ਕਿਹਾ ਸੀ, “ਇਸ ਮਹੀਨੇ ਦੇ ਅੰਤ ਵਿੱਚ ਸ਼ੁਰੂ ਹੋਣ ਵਾਲੇ ਸੰਸਦ ਸੈਸ਼ਨ ਵਿੱਚ, ਅਸੀਂ ਇਨ੍ਹਾਂ ਤਿੰਨਾਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ (ਰੱਦ ਕਰਨ) ਦੀ ਸੰਵਿਧਾਨਕ ਪ੍ਰਕਿਰਿਆ ਨੂੰ ਪੂਰਾ ਕਰਾਂਗੇ।”