ਸੋਮਵਾਰ, ਅਪ੍ਰੈਲ 20, 2026 06:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਖੇਤੀਬਾੜੀ ਮੰਤਰੀ ਦੀ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ,ਸਰਕਾਰ ਗੱਲਬਾਤ ਲਈ ਤਿਆਰ

by propunjabtv
ਜੁਲਾਈ 9, 2021
in ਦੇਸ਼, ਪੰਜਾਬ, ਰਾਜਨੀਤੀ
0

ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਮੁੜ ਕਿਸਾਨਾਂ ਨੂੰ ਗੱਲਬਾਤ ਕਰ ਕਿਸਾਨ ਅੰਦੋਲਨ ਖਤਮ ਕਰਨ ਦੀ ਅਪੀਲ ਕੀਤੀ ਹੈ ,ਤੋਮਰ ਦੇ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ ਜਿਸ ‘ਚ ਉਹ ਲਿਖਦੇ ਹਨ ਕਿ ਮੈਂ ਸਾਰੀਆਂ ਕਿਸਾਨ ਜੱਥੇਬੰਦੀਆਂ  ਦੇ ਨੇਤਾਵਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਇਸ ਅੰਦੋਲਨ ਨੂੰ ਖਤਮ ਕਰਨ ਅਤੇ ਵਿਚਾਰ ਵਟਾਂਦਰੇ ਦਾ ਮਾਧਿਅਮ ਅਪਣਾਉਣ, ਸਰਕਾਰ ਵਿਚਾਰ ਵਟਾਂਦਰੇ ਲਈ ਤਿਆਰ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ APMC ਦੀ ਮਿਆਦ ਖਤਮ ਨਹੀਂ ਹੋਏਗੀ,ਮੋਦੀ ਸਰਕਾਰ APMC ਨੂੰ ਵਧੇਰੇ ਸ਼ਕਤੀਸ਼ਾਲੀ ਅਤੇ ਕਿਸਾਨਾਂ ਲਈ ਲਾਭਦਾਇਕ ਬਣਾਉਣ ਲਈ ਵਚਨਬੱਧ ਹੈ।

ਹਾਲਾਂਕਿ, ਤੋਮਰ ਨੇ ਇੱਕ ਵਾਰ ਫਿਰ ਸਪੱਸ਼ਟ ਕੀਤਾ ਕਿ ਖੇਤੀਬਾੜੀ ਦੇ ਕਾਨੂੰਨ ਵਾਪਸ ਨਹੀਂ ਲਏ ਜਾਣਗੇ। ਉਨ੍ਹਾਂ ਪ੍ਰਸਤਾਵ ਦਿੱਤਾ ਕਿ ਕਾਨੂੰਨ ਵਾਪਸ ਲੈਣ ਤੋਂ ਇਲਾਵਾ ਅੰਦੋਲਨਕਾਰੀ ਕਿਸਾਨ ਜੱਥੇਬੰਦੀਆਂ ਦੀਆਂ ਜੋ ਵੀ ਹੋਰ ਮੰਗਾਂ ਹਨ, ਸਰਕਾਰ ਉਨ੍ਹਾਂ ‘ਤੇ ਪੂਰਨ ਵਿਚਾਰ ਕਰੇਗੀ।

ਕੇਂਦਰੀ ਕੈਬਨਿਟ ਵੱੱਲੋਂ ਖੇਤੀ ਤੇ ਸਿਹਤ ਢਾਂਚੇ ਲਈ ਪੈਕੇਜ

ਕੇਂਦਰੀ ਵਜ਼ਾਰਤ ’ਚ ਵੱਡੇ ਫੇਰਬਦਲ ਤੋਂ ਇਕ ਦਿਨ ਮਗਰੋਂ ਕੇਂਦਰੀ ਕੈਬਨਿਟ ਨੇ ਇਕ ਲੱਖ ਕਰੋੜ ਰੁਪਏ ਦੇ ਖੇਤੀ ਬੁਨਿਆਦੀ ਢਾਂਚਾ ਫੰਡ ਵਿੱਚੋਂ ਕਿਸਾਨ ਮੰਡੀਆਂ (ਏਪੀਐੱਮਸੀ’ਜ਼) ਨਾਲ ਜੁੜੇ ਪ੍ਰਾਜੈਕਟਾਂ ਲਈ ਫੰਡ ਖਰਚਣ ਤੇ ਕੋਵਿਡ ਦੇ ਟਾਕਰੇ ਲਈ ਸਿਹਤ ਢਾਂਚੇ ਵਿੱਚ ਸੁਧਾਰ ਲਈ 23,123 ਕਰੋੜ ਦੇ ਵਿੱਤੀ ਪੈਕੇਜ ਜਿਹੇ ਫੈਸਲਿਆਂ ਨੂੰ ਹਰੀ ਝੰਡੀ ਦੇ ਦਿੱਤੀ ਹੈ।

ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ੲੇਪੀਐੱਮਸੀ ਮੰਡੀਆਂ ਹੁਣ ਮਾਰਕੀਟਾਂ ਦੀ ਸਮਰੱਥਾ ਵਧਾਉਣ ਤੇ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਕ ਲੱਖ ਕਰੋੜ ਰੁਪਏ ਦੇ ਖੇਤੀ ਬੁਨਿਆਦੀ ਢਾਂਚਾ ਫੰਡ ਵਿੱਚੋਂ ਵਿੱਤੀ ਸਹਾਇਤਾ ਲੈਣ ਦੀਆਂ ਹੱਕਦਾਰ ਹੋਣਗੀਆਂ। ਤੋਮਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਅੱਜ ਕੇਂਦਰੀ ਸਕੀਮ ’ਚ ਤਰਮੀਮ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸ੍ਰੀ ਤੋਮਰ ਨੇ ਕੈਬਨਿਟ ਦੇ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ, ‘‘ਬਜਟ (2021-22) ਦੌਰਾਨ ਅਸੀਂ ਕਿਹਾ ਸੀ ਕਿ ਕਿਸਾਨ ਮੰਡੀਆਂ (ਏਪੀਐੱਮਸੀ’ਜ਼) ਖ਼ਤਮ ਨਹੀਂ ਹੋਣਗੀਆਂ। ਇਨ੍ਹਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸੇ ਗੱਲ ਨੂੰ ਜ਼ਿਹਨ ’ਚ ਰੱਖਦਿਆਂ ਕੈਬਨਿਟ ਨੇ ਅੱਜ ਫੈਸਲਾ ਕੀਤਾ ਹੈ ਕਿ ਖੇਤੀ ਬੁਨਿਆਦੀ ਢਾਂਚਾ ਫੰਡ ਤਹਿਤ ਰੱਖੇ 1 ਲੱਖ ਕਰੋੜ ਰੁਪੲੇ ਦੇ ਫੰਡ ਨੂੰ ਏਪੀਐੱਮਸੀ ਲਈ ਵਰਤਿਆ ਜਾਵੇਗਾ।’’ ਉਨ੍ਹਾਂ ਕਿਹਾ ਕਿ ਤਿੰਨੋਂ ਖੇਤੀ ਕਾਨੂੰਨਾਂਦੇ ਲਾਗੂ ਹੋਣ ’ਤੇ ਏਪੀਐੱਮਸੀ ਨੂੰ ਐਗਰੀ-ਇਨਫ੍ਰਾ ਫੰਡ ’ਚੋਂ ਪੈਸਾ ਮਿਲੇਗਾ। ਕਿਸਾਨ ਮੰਡੀਆਂ ’ਚ ਕੋਲਡ ਸਟੋਰੇਜ, ਛਟਾਈ, ਗ੍ਰੇਡਿੰਗ, ਆਧੁਨਿਕ ਗੋਦਾਮਾਂ (ਸਿਲੋਸ) ਆਦਿ ਜਿਹੇ ਬੁਨਿਆਦੀ ਢਾਂਚੇ ਨਾਲ ਜੁੜੇ ਹਰੇਕ ਪ੍ਰਾਜੈਕਟ ਲਈ 2 ਕਰੋੜ ਰੁਪਏ ਤੱਕ ਦਾ ਕਰਜ਼ਾ ਲਿਆ ਜਾ ਸਕੇਗਾ। ਉਧਰ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਕਿਹਾ ਕਿ ਸਿਹਤ ਢਾਂਚੇ ’ਚ ਸੁਧਾਰ ਲਈ ਐਲਾਨੇ 23,123 ਕਰੋੜ ਦੇ ਵਿੱਤੀ ਪੈਕੇਜ ਨੂੰ ਅਗਲੇ 9 ਮਹੀਨਿਆਂ ਭਾਵ ਮਾਰਚ 2022 ਤੱਕ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਸੈਕਟਰ ਨੂੰ ਦਿੱਤਾ ਇਹ ਦੂਜਾ ਪੈਕੇਜ ਹੈ ਕਿਉਂਕਿ ਦੇਸ਼ ਭਰ ਵਿੱਚ ਕੋਵਿਡ ਨੂੰ ਸਮਰਪਿਤ ਹਸਪਤਾਲ ਤੇ ਸਿਹਤ ਕੇਂਦਰਾਂ ਦੀ ਸਥਾਪਤੀ ਲਈ 15000 ਕਰੋੜ ਰੁਪਏ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ।

Tags: farmer protestfarmer protest finishfarmersgovernment readymeetingTomartweet
Share205Tweet128Share51

Related Posts

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਦੋ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

ਅਪ੍ਰੈਲ 19, 2026

ਨਰਿੰਦਰ ਮੋਦੀ ਸਰਕਾਰ ਨੇ 12,980 ਕਰੋੜ ਰੁਪਏ ਦੀ ਸਾਵਰੇਨ ਗਰੰਟੀ ਦੇ ਨਾਲ ਸਮੁੰਦਰੀ ਬੀਮਾ ਪੂਲ ਕੀਤਾ ਲਾਂਚ

ਅਪ੍ਰੈਲ 19, 2026

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਅਪ੍ਰੈਲ 19, 2026

ਚੰਡੀਗੜ੍ਹ ਦੇ ਕਿਸਾਨਾਂ ਲਈ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਅਪ੍ਰੈਲ 18, 2026

ਪ੍ਰਧਾਨ ਮੰਤਰੀ ਮੋਦੀ ਅੱਜ ਰਾਤ 8:30 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ, ਵਿਸ਼ੇ ‘ਤੇ ਸਸਪੈਂਸ

ਅਪ੍ਰੈਲ 18, 2026
Load More

Recent News

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਦੋ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

ਅਪ੍ਰੈਲ 19, 2026

ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਬਾਰੀ, ਦੋ ਸ਼ਰਧਾਲੂਆਂ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਅਪ੍ਰੈਲ 19, 2026

ਨਰਿੰਦਰ ਮੋਦੀ ਸਰਕਾਰ ਨੇ 12,980 ਕਰੋੜ ਰੁਪਏ ਦੀ ਸਾਵਰੇਨ ਗਰੰਟੀ ਦੇ ਨਾਲ ਸਮੁੰਦਰੀ ਬੀਮਾ ਪੂਲ ਕੀਤਾ ਲਾਂਚ

ਅਪ੍ਰੈਲ 19, 2026

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਅਪ੍ਰੈਲ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.