ਪਿਛਲੇ 9 ਮਹੀਨਿਆਂ ਤੋਂ ਕਿਸਾਨ ਕਾਲੇ ਕਾਨੂੰਨਾਂ ਵਿਰੁੱਧ ਦਿੱਲੀ ਬਾਰਡਰਾਂ ‘ਤੇ ਕਿਸਾਨ ਅੰਦੋਲਨ ਕਰ ਰਹੇ ਹਨ।ਖੇਤੀ ਕਾਨੂੰਨਾਂ ਵਿਰੁੱਧ ਲੜ ਰਹੇ ਕਿਸਾਨਾਂ ਵਲੋਂ ਬਾਲੀਵੁਡ ਅਦਾਕਾਰ ਅਕਸ਼ੈ ਕੁਮਾਰ ਦੀ ਨਵੀਂ ਫ਼ਿਲਮ ਬੈੱਲ ਬਾਟਮ ਸਖ਼ਤ ਵਿਰੋਧ ਹੋ ਰਿਹਾ ਹੈ।ਦੱਸ ਦੇਈਏ ਕਿ ਬੀਤੇ ਦਿਨੀਂ ਪਟਿਆਲਾ ਦੇ ਫੁਹਾਰਾ ਚੌਂਕ ਸਥਿਤ ਸਿਨੇਮਾ ਹਾਲ ‘ਚ ਅਕਸ਼ੈ ਕੁਮਾਰ ਦੀ ਨਵੀਂ ਫਿਲਮ ਲਗਾਈ ਗਈ ਸੀ।ਇਸ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨੇ ਇਸ ਫਿਲਮ ਦਾ ਵਿਰੋਧ ਕੀਤਾ।
ਕਿਸਾਨਾਂ ਦਾ ਕਹਿਣਾ ਹੈ ਕਿ ਅਕਸ਼ੈ ਕੁਮਾਰ ਨੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਤੱਕ ਪੰਜਾਬ ਦਾ ਕੋਈ ਪੱਖ ਨਹੀਂ ਲਿਆ, ਇਸ ਲਈ ਅਦਾਕਾਰ ਦੀ ਕੋਈ ਫਿਲਮ ਪੰਜਾਬ ‘ਚ ਨਹੀਂ ਚੱਲਣ ਦਿੱਤੀ ਜਾਵੇਗੀ।ਕਿਸਾਨਾਂ ਨੇ ਕਿਹਾ ਕਿ ਜੇਕਰ ਸਿਨੇਮਾ ਹਾਲ ‘ਚੋਂ ਫਿਲਮ ਨਹੀਂ ਹਟਾਈ ਗਈ ਤਾਂ ਸਿਨੇਮਾ ਹਾਲ ਦੇ ਬਾਹਰ ਹੀ ਪੱਕਾ ਧਰਨਾ ਦਿੱਤਾ ਜਾਵੇਗਾ।ਇਸ ਦੌਰਾਨ ਕਿਸਾਨਾਂ ਨੇ ਜਿਹੜੇ ਲੋਕ ਅਕਸ਼ੈ ਕੁਮਾਰ ਦੀ ਫਿਲਮ ਦੇਖ ਕੇ ਆਏ ਸਨ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਜਾਹਿਰ ਕੀਤਾ।ਦੱਸ ਦੇਈਏ ਕਿਸਾਨਾਂ ਵਲੋਂ ਹਾਲ ਮੈਨੇਜਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਹੈ।