ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਫਿਰ ਖੇਤੀ ਕਾਨੂੰਨਾਂ ‘ਤੇ ਬਿਆਨ ਦਿੱਤਾ ਹੈ।ਖੱਟਰ ਨੇ ਕਿਹਾ ਕਿ ਕਿਸਾਨਾਂ ਨੂੰ ਸਮਝਣਾ ਚਾਹੀਦਾ ਹੈ ਕਿ ਤਿੰਨੇ ਖੇਤੀ ਕਾਨੂੰਨਾਂ ਵਿਚ ਕੋਈ ਨੁਕਸਾਨ ਨਹੀਂ ਹੈ,,, ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਜਾਵੇ ,,, ਜੇ ਖੇਤੀ ਕਾਨੂੰਨਾਂ ਨੂੰ ਲਾਭਕਾਰੀ ਨਾ ਪਾਇਆ ਗਿਆ ਤਾਂ ਸਰਕਾਰ ਉਨ੍ਹਾਂ ‘ਤੇ ਕੰਮ ਕਰਨ ਲਈ ਤਿਆਰ ਹੈ, ਬਦਲਾਅ ਕਰ ਦਿੱਤੇ ਜਾਣਗੇ।ਹਰਿਆਣੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਆਪਣੀ ਸਰਕਾਰ ਦੇ 600 ਦਿਨ ਪੂਰੇ ਹੋਣ ’ਤੇ ਪੰਜਾਬ ਨੂੰ ਐੱਸਵਾਈਐੱਲ ਮਾਮਲਾ ਉਲਝਾਉਣ ਲਈ ਜ਼ਿੰਮੇਦਾਰ ਵੀ ਠੋਹਰਾਇਆ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਤਿੰਨੇ ਖੇਤੀ ਕਾਨੂੰਨ ਨੁਕਸਾਨਦਾਇਕ ਨਹੀਂ ਹਨ। ਇਨ੍ਹਾਂ ਨੂੰ ਲਾਗੂ ਕਰਕੇ ਦੇਖ ਲੈਣਾ ਚਾਹੀਦਾ ਹੈ, ਜੇ ਕਾਨੂੰਨਾਂ ਕਰਕੇ ਕੋਈ ਨੁਕਸਾਨ ਹੁੰਦਾ ਹੋਇਆ ਤਾਂ ਬਦਲਾਅ ਕੀਤਾ ਜਾ ਸਕਦਾ ਹੈ। ਖੱਟਰ ਨੇ ਕਿਹਾ ਕਿ ਐੱਲਵਾਈਐੱਲ ਦਾ ਪਾਣੀ ਹਰਿਆਣਾ ਦੀ ਲੋੜ ਹੈ। ਰਾਜ ਵਿੱਚ ਪਾਣੀ ਦਾ ਸੰਕਟ ਲਗਾਤਾਰ ਵੱਧ ਰਿਹਾ ਹੈ। ਹਰਿਆਣਾ ਨੇ ਇਸ ਲੜਾਈ ਨੂੰ ਮਜ਼ਬੂਤੀ ਨਾਲ ਲੜਿਆ ਹੈ ਤੇ ਸੁਪਰੀਮ ਕੋਰਟ ਨੇ ਹਰਿਆਣਾ ਦੇ ਹੱਕ ਵਿੱਚ ਫ਼ੈਸਲਾ ਸੁਣਾਇਆ ਹੈ ਪਰ ਪੰਜਾਬ ਇਸ ਫੈਸਲੇ ਨੂੰ ਲਾਗੂ ਕਰਨ ਤੋਂ ਪਿੱਛੇ ਹਟ ਗਿਆ। ਹੁਣ ਕੇਂਦਰ ਤੇ ਸੁਪਰੀਮ ਕੋਰਟ ਫ਼ੈਸਲਾ ਲਾਗੂ ਕਰਵਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਖੱਟਰ ਨੇ ਕਿਹਾ ਕਿ ਪੰਜਾਬ ਨੂੰ ਜ਼ਿੱਦ ਛੱਡ ਦੇਣੀ ਚਾਹੀਦੀ ਹੈ ਤੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਨਮਾਨ ਕਰਨਾ ਚਾਹੀਦਾ ਹੈ।