ਸੂਬੇ ‘ਚ ਕਹਿਰ ਦੀ ਗਰਮੀ ਦੇ ਨਾਲ-ਨਾਲ ਬਿਜਲੀ ਦੇ ਕੱਟਾਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਵਿਚਾਲੇ ਪੰਜਾਬ ਸਰਕਾਰ ਵੱਲੋਂ ਇਕ ਵੱਡਾ ਫੈਸਲਾ ਲੈਂਦਿਆਂ ਸਰਕਾਰੀ ਸਕੂਲਾਂ ਦੀ ਸਮਾਂ ਸਾਰਣੀ ਬਦਲ ਦਿੱਤੀ ਗਈ ਹੈ। ਸਕੂਲ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਸੂਬੇ ਦੇ ਸਮੂਹ ਡੀ. ਈ. ਓ. ਨੂੰ ਜਾਰੀ ਪੱਤਰ ਅਨੁਸਾਰ 2 ਮਈ ਤੋਂ ਸਰਕਾਰੀ ਪ੍ਰਾਇਮਰੀ ਸਕੂਲ ਸਵੇਰੇ 7 ਤੋਂ 11 ਵਜੇ ਤੱਕ ਲੱਗਣਗੇ।
ਉਥੇ ਹੀ ਸਰਕਾਰੀ ਮਿਡਿਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 7 ਤੋਂ ਦੁਪਹਿਰ 12.30 ਵਜੇ ਤੱਕ ਰਹੇਗਾ । ਇਹ ਆਦੇਸ਼ 14 ਮਈ ਤੱਕ ਪ੍ਰਭਾਵੀ ਰਹਿਣਗੇ। ਸਰਕਾਰੀ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ 15 ਮਈ ਤੋਂ 30 ਜੂਨ ਤੱਕ ਹੋਣਗੀਆਂ, ਜਦੋਂਕਿ ਛੁੱਟੀਆਂ ਦੌਰਾਨ 16 ਤੋਂ 31 ਮਈ ਤੱਕ ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ। ਇਨ੍ਹਾਂ ਆਦੇਸ਼ਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਨਜ਼ੂਰੀ ਪ੍ਰਦਾਨ ਕੀਤੀ ਹੈ।