ਸ਼ੁੱਕਰਵਾਰ, ਨਵੰਬਰ 28, 2025 03:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੁਰਦਾਸਪੁਰ ਜ਼ਿਲ੍ਹੇ ਦੇ ਵਾਰ-ਵਾਰ ਹੋਏ ਟੁਕੜਿਆਂ ਨੂੰ ਬਚਾਉਣ ‘ਚ ਅਸਫਲ ਰਹੀ ਵੱਖ-ਵੱਖ ਸਮੇਂ ਦੀ ਲੀਡਰਸ਼ਿਪ ਉਸਨੂੰ ਆਉਣ ਵਾਲੀਆਂ ਪੀੜੀਆਂ ਕਦੇ ਮੁਆਫ਼ ਨਹੀਂ ਕਰਨਗੀਆਂ :ਰਮਨ ਬਹਿਲ

by propunjabtv
ਸਤੰਬਰ 7, 2021
in ਪੰਜਾਬ
0

ਬੀਤੇ ਦਿਨੀਂ ਪੰਜਾਬ ਦੇ ਦੋ ਸੀਨੀਅਰ ਮੰਤਰੀਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਸੀ ਕਿ ਇਤਿਹਾਸਕ ਤੇ ਵਿਰਾਸਤੀ ਸ਼ਹਿਰ ਬਟਾਲਾ ਨੂੰ ਸੂਬੇ ਦਾ 24ਵਾਂ ਜ਼ਿਲ੍ਹਾ ਬਣਾਇਆ ਜਾਵੇ ਤਾਂ ਜੋ ਇਸ ਅਹਿਮ ਸ਼ਹਿਰ ਦਾ ਢੁੱਕਵਾਂ ਵਿਕਾਸ ਹੋ ਸਕੇ।ਇਸਦੇ ਨਾਲ ਹੀ ਉਨਾਂ੍ਹ ਨੇ ਇਹ ਵੀ ਮੰਗ ਕੀਤੀ ਸੀ ਕਿ ਇਸਦੇ ਨਾਲ ਹੀ ਇਤਿਹਾਸਕ ਕਸਬੇ ਫਤਹਿਗੜ੍ਹ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਜਾਂ ਘੁਮਾਣ ਨੂੰ ਇਸ ਨਵੇਂ ਜ਼ਿਲ੍ਹੇ ਦੀਆਂ ਨਵੀਆਂ ਸਬ-ਡਿਵੀਜ਼ਨਾਂ ਬਣਾਈਆਂ ਜਾਣ।

ਦੂਜੇ ਪਾਸੇ ਗੁਰਦਾਸਪੁਰ ਜ਼ਿਲ੍ਹੇ ਨੂੰ ਟੁਕੜਿਆਂ ‘ਚ ਵੰਡ ਕੇ ਬਟਾਲਾ ਨੂੰ ਪੰਜਾਬ ਦਾ 24ਵਾਂ ਜ਼ਿਲ੍ਹਾ ਬਣਾਏ ਜਾਣ ਦੀ ਸੰਭਾਵਨਾ ਕਾਰਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਐੱਸਐੱਸਐੱਸ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੂੰ ਮੰਗ ਪੱਤਰ ਸੌਂਪਿਆ ਗਿਆ।ਦੱਸ ਦੇਈਏ ਕਿ ਰਮਨ ਬਹਿਲ ਨੇ ਮੰਗ ਪੱਤਰ ਸੰਬੰਧੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਪਹਿਲਾਂ ਹੀ ਕਈ ਟੋਟੇ ਹੋ ਚੁੱਕੇ ਹਨ ਜੇਕਰ ਹੁਣ ਇਸ ਜ਼ਿਲ੍ਹੇ ਦੀ ਹੋਰ ਵੰਡ ਕੀਤੀ ਗਈ ਤਾਂ ਇਸਦਾ ਵੱਡਾ ਨੁਕਸਾਨ ਹੋਵੇਗਾ।

ਰਮਨ ਬਹਿਲ ਦਾ ਕਹਿਣਾ ਹੈ ਕਿ ਕਿਸੇ ਸਮੇਂ ਡਲਹੌਜ਼ੀ ਵਰਗੇ ਖੂਬਸੂਰਤ ਸ਼ਹਿਰ ਵੀ ਗੁਰਦਾਸਪੁਰ ਜ਼ਿਲ੍ਹੇ ਦਾ ਹਿੱਸਾ ਹੁੰਦੇ ਸਨ।ਪਰ ਬਾਅਦ ‘ਚ ਗੁਰਦਾਸਪੁਰ ਜ਼ਿਲ੍ਹਾ ਸਿਰਫ਼ ਦੁਨੇਰੇ ਤੱਕ ਰਹਿ ਗਿਆ।ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀਆਂ ਸਰਹੱਦਾਂ ਨਾਲ ਲੱਗਦੇ ਇਸ ਇਤਿਹਾਸਕ ਜ਼ਿਲ੍ਹੇ ਦੀ ਆਪਣੀ ਵੱਖਰੀ ਤੇ ਵੱਡੀ ਮਹੱਤਤਾ ਹੈ, ਪਰ ਵੱਖ ਵੱਖ ਸਮੇਂ ਦੀਆਂ ਸਰਕਾਰਾਂ ਨੇ ਜ਼ਿਲ੍ਹੇ ਦੇ ਵਿਸਥਾਰ ਦੀ ਬਜਾਏ ਇਸ ਨੂੰ ਤੋੜਨ ਵਾਲੇ ਫੈਸਲੇ ਕੀਤੇ ਹਨ। ਪਰ ਵੱਖ-ਵੱਖ ਸਮੇਂ ਦੀਆਂ ਸਰਕਾਰਾਂ ਨੇ ਜ਼ਿਲ੍ਹੇ ਦੇ ਵਿਸਥਾਰ ਦੀ ਬਜਾਏ ਇਸ ਨੂੰ ਤੋੜਨ ਵਾਲੇ ਫੈਸਲੇ ਕੀਤੇ ਹਨ।ਅਕਾਲੀ ਦਲ ਅਤੇ ਭਾਜਪਾ ਦੀ ਪਿਛਲੀ ਸਰਕਾਰ ਮੌਕੇ ਵੀ ਇਸ ਜ਼ਿਲ੍ਹੇ ਨੂੰ ਤੋੜ ਕੇ ਪਠਾਨਕੋਟ ਜ਼ਿਲ੍ਹਾ ਬਣਾ ਦਿੱਤਾ ਗਿਆ ਸੀ ਅਤੇ ਉਸ ਮੌਕੇ ਦੀ ਲੀਡਰਸ਼ਿਪ ਵੀ ਗੁਰਦਾਸਪੁਰ ਜ਼ਿਲ੍ਹੇ ਨੂੰ ਬਚਾਉਣ ‘ਚ ਬੁਰੀ ਤਰ੍ਹਾਂ ਅਸਫਲ ਰਹੀ ਸੀ।

ਬਹਿਲ ਨੇ ਕਿਹਾ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਜ਼ਿਲ੍ਹੇ ਨੂੰ ਬਚਾਉਣ ਲਈ ਸ਼ੁਰੂ ਕੀਤੇ ਸੰਘਰਸ਼ ਦੀ ਪੂਰਨ ਹਮਾਇਤ ਕਰਦੇ ਹੋਏ ਉਹ ਹੋਰ ਜਥੇਬੰਦੀਆਂ ਅਤੇ ਲੋਕਾਂ ਨੂੰ ਵੀ ਅਪੀਲ ਕਰਦੇ ਹਨ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਵਜੂਦ ਨੂੰ ਬਚਾਉਣ ਲਈ ਇੱਕ ਲੋਕ ਰਾਏ ਬਣਾਉਣ।ਉਨ੍ਹਾਂ ਨੇ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਮੌਜੂਦਾ ਢਾਂਚੇ ‘ਚ ਸਾਰੇ ਵਰਗਾਂ ਤੇ ਧਰਮਾਂ ਦੇ ਲੋਕ ਰਹਿੰਦੇ ਹਨ ਅਤੇ ਨਹਿਰਾਂ ਦੇ ਨੈੱਟਵਰਕ ਸਮੇਤ ਜ਼ਿਲ੍ਹੇ ਦੀ ਭੂਗੋਲਿਕ ਸਥਿਤੀ ਵੀ ਮਜ਼ਬੂਤ ਹੈ।

ਪਰ ਜੇਕਰ ਬਟਾਲਾ ਜ਼ਿਲ੍ਹਾ ਬਣਾ ਦਿੱਤਾ ਗਿਆ ਤਾਂ ਗੁਰਦਾਸਪੁਰ ਜ਼ਿਲ੍ਹੇ ਦਾ ਇਤਿਹਾਸਕ, ਧਾਰਮਿਕ ਤੇ ਭੂਗੋਲਿਕ ਵਜੂਦ ਹੀ ਖ਼ਤਮ ਹੋ ਜਾਵੇਗਾ।ਉਨ੍ਹਾਂ ਕਿਹਾ ਕਿ ਜਿਹੜੀ ਲੀਡਰਸ਼ਿਪ ਵੱਖ-ਵੱਖ ਸਮੇਂ ‘ਤੇ ਇਸ ਜ਼ਿਲ੍ਹੇ ਦੇ ਹੋਏ ਟੁਕੜਿਆਂ ਨੂੰ ਬਚਾਉਣ ‘ਚ ਅਸਫਲ ਰਹੀ ਹੈ, ਉਸਨੂੰ ਆਉਣ ਵਾਲੀਆਂ ਪੀੜੀਆਂ ਕਦੇ ਮੁਆਫ਼ ਨਹੀਂ ਕਰਨਗੀਆਂ।ਇਸ ਮੌਕੇ ਬਹਿਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ‘ਚ ਖ਼ੁਦ ਸੰਜੀਦਗੀ ਦਿਖਾਉਣ ਅਤੇ ਕਿਸੇ ਵੀ ਹਾਤਲ ‘ਚ ਗੁਰਦਾਸਪੁਰ ਜ਼ਿਲ੍ਹੇ ਦੇ ਹੋਰ ਟੁਕੜੇ ਨਾ ਕਰਨ।

 

Tags: for failingFuture generationsnever forgive himRaman Behlsave Gurdaspur district
Share200Tweet125Share50

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ‘ਤੇ ਆਪਣੀ ਪਤਨੀ ਨਾਲ ਸਾਂਝੀ ਕੀਤੀ ਤਸਵੀਰ, ਜਨਮਦਿਨ ਦੀ ਦਿੱਤੀ ਮੁਬਾਰਕਬਾਦ

ਨਵੰਬਰ 28, 2025

ਪੰਜਾਬ ਕੈਬਨਿਟ ‘ਚ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ, ਵਿੱਤ ਮੰਤਰੀ ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

ਨਵੰਬਰ 28, 2025

ਮੁੱਖ ਮੰਤਰੀ ਵੱਲੋਂ ਜਾਪਾਨ ਨਾਲ ਮੁੱਖ ਖੇਤਰਾਂ ਵਿੱਚ ਰਣਨੀਤਕ ਭਾਈਵਾਲੀ ਦੀ ਵਕਾਲਤ

ਨਵੰਬਰ 28, 2025

₹377 ਕਰੋੜ ਦੀ ਰਾਹਤ: ਮੁੱਖ ਮੰਤਰੀ ਮਾਨ ਨੇ 30,000 ਤੋਂ ਵੱਧ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਿਕਾਰਡ ਤੋੜ ਮੁਆਵਜ਼ਾ ਰਾਸ਼ੀ ਵੰਡੀ

ਨਵੰਬਰ 28, 2025

ਮਾਨ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਦਿੱਤਾ ਦੇਸ਼ ਦਾ ਸਭ ਤੋਂ ਮਹਿੰਗਾ ਮੁੱਲ, ₹416 ਪ੍ਰਤੀ ਕੁਇੰਟਲ, ਨਵੀਂ ਸ਼ੂਗਰ ਮਿੱਲ ਅਤੇ ਕੋ-ਜਨਰੇਸ਼ਨ ਪਲਾਂਟ ਦੀ ਵੀ ਸੌਗਾਤ

ਨਵੰਬਰ 28, 2025

ਅਨੰਦਪੁਰ ਸਾਹਿਬ ਦਾ ਚਰਨ ਗੰਗਾ ਸਟੇਡੀਅਮ ਬਣੇਗਾ ਵਿਸ਼ਵ ਪੱਧਰੀ ਮਾਰਸ਼ਲ ਆਰਟਸ ਕੇਂਦਰ

ਨਵੰਬਰ 28, 2025
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ‘ਤੇ ਆਪਣੀ ਪਤਨੀ ਨਾਲ ਸਾਂਝੀ ਕੀਤੀ ਤਸਵੀਰ, ਜਨਮਦਿਨ ਦੀ ਦਿੱਤੀ ਮੁਬਾਰਕਬਾਦ

ਨਵੰਬਰ 28, 2025

ਪੰਜਾਬ ਕੈਬਨਿਟ ‘ਚ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ, ਵਿੱਤ ਮੰਤਰੀ ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

ਨਵੰਬਰ 28, 2025

ਵਾਸ਼ਿੰਗਟਨ ਡੀਸੀ ਅੱਤਵਾਦੀ ਹਮਲੇ ਤੋਂ ਬਾਅਦ ਟਰੰਪ ਦੀ ਵੱਡੀ ਕਾਰਵਾਈ ,19 ਦੇਸ਼ਾਂ ਦੇ ਗ੍ਰੀਨ ਕਾਰਡ ਤੇ ਲਿਆ ਵੱਡਾ ਫੈਸਲਾ

ਨਵੰਬਰ 28, 2025

ਦਿੱਲੀ ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲੀਬਾਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਨਵੰਬਰ 28, 2025

ਮੁੱਖ ਮੰਤਰੀ ਵੱਲੋਂ ਜਾਪਾਨ ਨਾਲ ਮੁੱਖ ਖੇਤਰਾਂ ਵਿੱਚ ਰਣਨੀਤਕ ਭਾਈਵਾਲੀ ਦੀ ਵਕਾਲਤ

ਨਵੰਬਰ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.