ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੀਟੀਸੀ ਖ਼ਿਲਾਫ਼ ਮਿਲੀਆਂ ਸ਼ਿਕਾਇਤਾਂ ’ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸੰਗਤਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸਿੱਧਾ ਪ੍ਰਸਾਰਣ ਕਰਨ ਲਈ ਆਪਣਾ ਚੈਨਲ ਬਣਾਵੇ।
ਦੱਸ ਦੇਈਏ ਕਿ ਕੇਂਦਰੀ ਸਿੰਘ ਸਭਾ ਨੇ ਪੀਟੀਸੀ ਦੇ ਸ੍ਰੀ ਦਰਬਾਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦੇ ਲਾਈਵ ਟੈਲੀਕਾਸਟ ‘ਤੇ ਸਵਾਲ ਉਠਾਏ ਸਨ। ਉਨ੍ਹਾਂ ਕਿਹਾ ਕਿ ਚੈਨਲ ਇੱਕ ਕੇਸ ਵਿੱਚ ਫਸ ਜਾਣ ਤੋਂ ਬਾਅਦ ਗੁਰਬਾਣੀ ਪ੍ਰਸਾਰਣ ਦਾ ਆਪਣਾ ਨੈਤਿਕ ਅਧਿਕਾਰ ਗੁਆ ਚੁੱਕਾ ਹੈ। ਇਸ ਲਈ ਇਸ ਚੈਨਲ ਦਾ ਨੈੱਟਵਰਕ ਹਟਾ ਕੇ ਗੁਰਬਾਣੀ ਦਾ ਵੱਖਰਾ ਪ੍ਰਬੰਧ ਕੀਤਾ ਜਾਵੇ। ਕੇਂਦਰੀ ਸਿੰਘ ਸਭਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਉਲੰਘਣਾ ਦਾ ਤੁਰੰਤ ਨੋਟਿਸ ਲੈਣ ਦੀ ਬੇਨਤੀ ਕੀਤੀ ਸੀ।