ਨਰਮਾ ਪੱਟੀ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਾਅਦ ਅੱਜ ਖੇਤੀਬਾਡ਼ੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਲੋਕਾਂ ਦੀ ਸਾਰ ਲੈਣ ਪਹੁੰਚੇ ਪਰ ਇਸ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਆਪਣਾ ਖੜ੍ਹਾ ਨਰਮਾ ਅਸਲੀ ਬਾਅਦ ਦਿੱਤਾ ਕਿਉਂਕਿ ਇੱਥੇ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਨੇ ਉਨ੍ਹਾਂ ਦੇ ਨਰਮੇ ਦੀ ਫਸਲ ਨੂੰ ਬਰਬਾਦ ਕਰ ਦਿੱਤਾ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਜਾਇਜ਼ਾ ਲੈ ਕੇ ਇਸ ਦੀ ਰਿਪੋਰਟ ਮੁੱਖ ਮੰਤਰੀ ਪੰਜਾਬ ਨੂੰ ਭੇਜੀ ਜਾਵੇਗੀ ਅਤੇ ਕਿਸਾਨਾਂ ਦੇ ਇਸ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਬਰਬਾਦ ਹੋਈਆਂ ਫਸਲਾਂ ਸਬੰਧੀ ਮੁਆਵਜ਼ਾ ਦੇਣ ਦੀ ਗੱਲ ਵੀ ਕੀਤੀ ਜਾਵੇਗੀਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਸੈਂਤੀ ਟੀਮਾਂ ਨਾਲ ਨਰਮਾ ਪੱਟੀ ਦਾ ਸਰਵੇਖਣ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਰਿਪੋਰਟ ਇਕੱਠੀ ਕਰ ਕੇ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਨਾਲ ਗੱਲ ਕਰਨਗੇ ਅਤੇ ਜਿਨ੍ਹਾਂ ਕਿਸਾਨਾਂ ਵੱਲੋਂ ਧਰਨਾ ਪਾਇਆ ਗਿਆ ਹੈ ਉਨ੍ਹਾਂ ਲਈ ਮੁਆਵਜ਼ੇ ਦਾ ਵੀ ਪ੍ਰਬੰਧ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਬੀਜ ਅਤੇ ਕੀਟਨਾਸ਼ਕਾਂ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ ਉਨ੍ਹਾਂ ਦਾ ਵੀ ਨਿਵਾਰਣ ਕੀਤਾ ਜਾਵੇਗਾ ਅਤੇ ਨਕਲੀ ਕੀਟਨਾਸ਼ਕ ਵੇਚਣ ਵਾਲਿਆਂ ਖਿਲਾਫ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ