ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਵਿੱਚ ਗੁਲਾਬੀ ਸੁੰਡੀ ਨੇ ਨਰਮੇ ਦੀ ਫਸਲ ‘ਤੇ ਹਮਲਾ ਕਰ ਦਿੱਤਾ ਹੈ, ਜਿਸ ਕਾਰਨ ਫਸਲ ਵੱਡੇ ਪੱਧਰ ਤੇ ਬਰਬਾਦ ਹੋ ਗਈ ਹੈ। ਅੱਜ ਆਮ ਆਦਮੀ ਪਾਰਟੀ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ‘ਆਪ’ ਦੇ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਦੋਸ਼ ਲਾਇਆ ਕਿ ਗੁਲਾਬੀ ਸੁੰਡੀ ਦਾ ਜਨਮ ਨਕਲੀ ਬੀਟੀ ਕਪਾਹ ਦੇ ਬੀਜਾਂ ਕਾਰਨ ਹੋਇਆ ਹੈ।
ਉਨ੍ਹਾਂ ਪੰਜਾਬ ਤੋਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਪ੍ਰਿੰਸੀਪਲ ਨੇ ਕਿਹਾ ਕਿ ਪੀੜਤ ਕਿਸਾਨਾਂ ਨੂੰ 60 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਖੇਤ ਮਜ਼ਦੂਰਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤੇ ਜਾਣੇ ਚਾਹੀਦੇ ਹਨ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਸ ਮਾਮਲੇ ਪ੍ਰਤੀ ਗੰਭੀਰਤਾ ਨਾ ਦਿਖਾਈ ਗਈ ਤਾਂ ‘ਆਪ’ ਪੰਜਾਬ ਪੱਧਰ ’ਤੇ ਵਿਰੋਧ ਕਰੇਗੀ।
ਇਸ ਦੇ ਨਾਲ ਹੀ ਜ਼ਿਲ੍ਹੇ ਦੇ ਇੱਕ ਦਰਜਨ ਪਿੰਡਾਂ ਵਿੱਚ ਕਿਸਾਨਾਂ ਨੇ ਆਪਣੇ ਟਰੈਕਟਰਾਂ ਅਤੇ ਹੱਥਾਂ ਨਾਲ ਫ਼ਸਲ ਨੂੰ ਤਬਾਹ ਕਰ ਦਿੱਤਾ। ਕਿਸਾਨਾਂ ਨੇ ਦੋਸ਼ ਲਾਇਆ ਕਿ ਨਰਮਾ ਦੀ ਫਸਲ ਨੂੰ ਬਚਾਉਣ ਲਈ ਖੇਤੀਬਾੜੀ ਵਿਭਾਗ ਵਿੱਚ ਉਨ੍ਹਾਂ ਨੂੰ ਕੋਈ ਸੁਝਾਅ ਨਹੀਂ ਦਿੱਤਾ ਗਿਆ, ਜਿਸ ਕਾਰਨ ਨਰਮਾ ਪੱਟੀ ਵਿੱਚ ਵੱਡੇ ਪੱਧਰ ’ਤੇ ਤਬਾਹੀ ਹੋਈ ਹੈ।