ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਅੰਮ੍ਰਿਤਸਰ ਤੋਂ ਲਾਈਵ ਹੋਏ। ਇਸ ਦੌਰਾਨ ਉਨ੍ਹਾਂ ਨੇ ਗੈਰ-ਕਾਨੂੰਨੀ ਰੇਤ ਮਾਈਨਿੰਗ ‘ਤੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਠੇਕੇਦਾਰੀ ਦੇ ਸਿਸਟਮ ਨੂੰ ਜੜ ਤੋਂ ਖ਼ਤਮ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਰੇਤ ਮਾਈਨਿੰਗ ‘ਤੇ ਕਾਰਪੋਰੇਸ਼ਨ ਬਣਾਉਣ ਦੀ ਜ਼ਰੂਰਤ ਹੈ ਅਤੇ ਰੇਤ ਦਾ ਮੁੱਲ ਵੀ ਤੈਅ ਕਰਾਂਗੇ। ਅਸੀਂ ਸੂਬੇ ਵਿੱਚੋਂ ਗੁੰਡਾ ਟੈਕਸ ਹਟਾ ਕੇ ਜੀ.ਐੱਸ.ਟੀ. ਮੁਤਾਬਕ ਸਰਕਾਰ ਨੂੰ ਟੈਕਸ ਭਰਾਂਗੇ, ਜਿਸ ਨਾਲ ਸੂਬੇ ਦੀ ਆਮਦਨ ਵਧੇਗੀ।
ਦੱਸ ਦਈਏ ਕਿ ਅੱਜ ਪੰਜਾਬ ਵਿੱਚ ਈਡੀ ਨੇ ਗੈਰ-ਕਾਨੂੰਨੀ ਰੇਤ ਮਾਈਨਿੰਗ ਨਾਲ ਜੁੜੇ ਮਾਮਲੇ ‘ਤੇ ਵੱਡੀ ਕਾਰਵਾਈ ਕੀਤੀ। ਈਡੀ ਦੀ ਟੀਮ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਸਮੇਤ ਲੁਧਿਆਣਾ, ਪੰਚਕੂਲਾ, ਮੋਹਾਲੀ ਸਮੇਤ ਕਰੀਬ 12 ਥਾਵਾਂ ‘ਤੇ ਛਾਪੇਮਾਰੀ ਕੀਤੀ।