ਪਿਛਲੇ ਦੋ ਦਿਨਾਂ ਤੋਂ ਗੰਨਾ ਕਿਸਾਨਾਂ ਵਲੋਂ ਜਲੰਧਰ ਹਾਈਵੇਅ ਅਤੇ ਰੇਲਵੇ ਟ੍ਰੈਕ ਜਾਮ ਕੀਤਾ ਗਿਆ ਹੈ।ਜਿਸ ਦੌਰਾਨ ਕਈ ਟ੍ਰੇਨਾਂ ਵੀ ਰੱਦ ਹੋਈਆਂ ਹਨ।ਕਿਸਾਨਾਂ ਦੀ ਮੰਗ ਹੈ ਕਿ ਗੰਨੇ ਦੀਆਂ ਕੀਮਤਾਂ ਵਧਾਈਆਂ ਜਾਣ ਅਤੇ ਬਕਾਏ ਦੀ ਅਦਾਇਗੀ ਕੀਤੀ ਜਾਵੇ।ਇਸ ਦੌਰਾਨ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਮੰਗਲਵਾਰ ਤੱਕ ਪੰਜਾਬ ਸਰਕਾਰ ਵਲੋਂ ਉਨਾਂ੍ਹ ਦੀਆਂ ਮੰਗਾਂ ਨਾਲ ਮੰਨੀਆਂ ਤਾਂ ਪੂਰਾ ਪੰਜਾਬ ਬੰਦ ਕੀਤਾ ਜਾਵੇਗਾ।
ਕਿਸਾਨ ਸੰਘਰਸ਼ ਕਮੇਟੀ ਦੇ ਲੀਡਰ ਮਨਜੀਤ ਸਿੰਘ ਨੇ ਇਸਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਧਰਨੇ ਤੋਂ ਡਰਦੀ ਹੈ, ਇਸ ਲਈ ਐਤਵਾਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਕਿਸਾਨਾਂ ਨੂੰ ਮੀਟਿੰਗ ਲਈ ਸਰਕਾਰ ਨੇ ਬੁਲਾਇਆ ਹੈ।ਮਨਜੀਤ ਸਿੰਘ ਰਾਏ ਦਾ ਕਹਿਣਾ ਹੈ ਕਿਸਾਨਾਂ ਆਪਣੀ ਮੰਗ ‘ਤੇ ਡਟੇ ਹੋਏ ਹਨ ਸਾਡੀ ਮੰਗ ਹੈ 400 ਪ੍ਰਤੀ ਕੁਇੰਟਲ ਗੰਨੇ ਦਾ ਭਾਅ ਕੀਤਾ ਜਾਵੇ ਅਤੇ ਬਕਾਏ ਦੀ ਅਦਾਇਗੀ ਕੀਤੀ ਜਾਵੇ।