ਪੰਜਾਬ ਦੇ ਗੰਨਾ ਕਿਸਾਨਾਂ ਨੇ ਟੋਲ-ਪਲਾਜ਼ੇ ‘ਤੇ ਟ੍ਰੈਕਟਰ ਟਰਾਲੀਆਂ ਦਾ ਵੱਡਾ ਜਾਮ ਲਾਉਣ ਦੀ ਭਾਰਤੀ ਕਿਸਾਨ ਯੂਨੀਅਨ ਵਲੋਂ ਚਿਤਾਵਨੀ ਦਿੱਤੀ ਗਈ ਹੈ।ਭਾਰਤੀ ਕਿਸਾਨ ਯੂਨੀਅਨ (ਦੁਆਬਾ) ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਮੰਗਲਵਾਰ ਤੋਂ ਪੰਜਾਬ ਦੇ ਸਾਰੇ ਟੋਲ ਪਲਾਜ਼ੇ ‘ਤੇ ਟ੍ਰੈਕਟਰ ਟਰਾਲੀਆਂ ਪਾਰਕ ਖੜ੍ਹੀਆਂ ਕਰਕੇ ਟ੍ਰੈਫਿਕ ਜਾਮ ‘ਚ ਖੜਾ ਕਰ ਦਿੱਤੇ ਜਾਣਗੇ।
ਇਸ ਐਲਾਨ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਤਾਂ ਵਧਣਗੀਆਂ ਹੀ ਪਰ ਕਿਸਾਨਾਂ ਦਾ ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।ਕਿਸਾਨਾਂ ਦੀ ਧਰਨੇ ਕਾਰਨ ਜਲੰਧਰ ‘ਚ ਰੇਲ ਅਤੇ ਸੜਕੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ।ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਦੱਸਿਆ ਕਿ ਡੀਸੀ ਘਣਸ਼ਿਆਮ ਥੋਰੀ ਅਤੇ ਪੁਲਿਸ ਕਮਿਸ਼ਨਰ ਨੇ ਸ਼ੁੱਕਰਵਾਰ ਨੂੰ ਮੀਟਿੰਗ ‘ਚ ਕਿਹਾ ਸੀ ਕਿ ਉਹ ਸਮੱਸਿਆ ਦੇ ਹੱਲ ਸ਼ਨੀਵਾਰ ਨੂੰ ਗੰਨਾ ਕਮਿਸ਼ਨਰ ਨਾਲ ਗਲ ਕਰਨਗੇ, ਪਰ ਗੰਨਾ ਕਮਿਸ਼ਨਰ ਵਾਪਸ ਨਹੀਂ ਆਏ।
ਮਨਜੀਤ ਰਾਏ ਦਾ ਕਹਿਣਾ ਹੈ ਕਿ ਕਿਸਾਨ ਆਪਣੀਆਂ ਮੰਗਾਂ ਹੱਕ ਮੰਗ ਰਹੇ ਨਾ ਕਿ ਭੀਖ।ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਉਨਾਂ੍ਹ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਇਸ ਤੋਂ ਤਿੱਖਾ ਸੰਘਰਸ਼ ਵਿੱਢਾਂਗੇ।