ਦਿੱਲੀ ਹਾਈ ਕੋਰਟ ਨੇ ਸਿੱਖਾਂ ਨੂੰ ਘਰੇਲੂ ਉਡਾਣਾਂ ਵਿੱਚ ਗਾਤਰੇ ਸਣੇ ਜਾਣ ਦੀ ਦਿੱਤੀ ਗਈ ਇਜਾਜ਼ਤ ਵਿਰੁੱਧ ਦਾਇਰ ਜਨਹਿੱਤ ਪਟੀਸ਼ਨ ’ਤੇ ਅੱਜ ਕੇਂਦਰ ਅਤੇ ਹੋਰ ਸਬੰਧਤ ਧਿਰਾਂ ਤੋਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਨੇ ਸਿਵਲ ਹਵਾਬਾਜ਼ੀ ਮੰਤਰਾਲੇ, ਗ੍ਰਹਿ ਮੰਤਰਾਲੇ, ਸ਼ਹਿਰੀ ਹਵਾਬਾਜ਼ੀ ਡਾਇਰੈਕਟਰ ਜਨਰਲ (ਡੀਜੀਸੀਏ) ਅਤੇ ਡੀਜੀ ਬਿਊਰੋ ਆਫ਼ ਸਿਵਲ ਐਵੀਏਸ਼ਨ ਸਕਿਓਰਿਟੀ ਨੂੰ ਨੋਟਿਸ ਜਾਰੀ ਕਰਦਿਆਂ ਇਸ ਮਾਮਲੇ ਨੂੰ 15 ਨਵੰਬਰ ਤੱਕ ਅੱਗੇ ਪਾ ਦਿੱਤਾ।
ਅਦਾਲਤ ਨੇ ਅਧਿਕਾਰੀਆਂ ਨੂੰ ਅੱਠ ਹਫ਼ਤਿਆਂ ਦੇ ਅੰਦਰ ਆਪਣਾ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।ਡੀਜੀਸੀਏ ਵੱਲੋਂ 4 ਮਾਰਚ ਨੂੰ ਜਾਰੀ ਨੋਟੀਫਿਕੇਸ਼ਨ ਮੁਤਾਬਕ ਘਰੇਲੂ ਉਡਾਣਾਂ ਵਿੱਚ ‘ਗਾਤਰੇ ਨਾਲ ਸਿੱਖ ਸਫ਼ਰ ਕਰ ਸਕਦੇ ਹਨ।
ਸ਼ਰਤ ਇਹ ਕਿ ਗਾਤਰੇ ਦੀ ਲੰਬਾਈ 15.24 ਸੈਂਟੀਮੀਟਰ (6 ਇੰਚ) ਤੋਂ ਵੱਧ ਨਾ ਹੋਵੇ।