ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦੀ ਛੋਟੀ ਨੂੰਹ ਅਪਰਣਾ ਯਾਦਵ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਈ ਹੈ। ਭਾਜਪਾ ਦੇ ਸੂਬਾ ਪ੍ਰਧਾਨ ਸੁਤੰਤਰ ਦੇਵ ਸਿੰਘ ਨੇ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਵੀ ਮੌਜੂਦ ਸਨ। ਅਪਰਣਾ ਯਾਦਵ ਨੂੰ ਭਾਜਪਾ ਦੀ ਮੈਂਬਰਸ਼ਿਪ ਦੇ ਕੇ ਦੋਵਾਂ ਨੇ ਸਪਾ, ਅਖਿਲੇਸ਼ ਯਾਦਵ ‘ਤੇ ਤਿੱਖਾ ਹਮਲਾ ਕੀਤਾ।
Smt. @aparnabisht7 joins BJP in presence of senior party leaders in New Delhi. #JoinBJP https://t.co/D888PAuwye
— BJP (@BJP4India) January 19, 2022
ਭਾਜਪਾ ‘ਚ ਸ਼ਾਮਲ ਹੁੰਦਿਆਂ ਹੀ ਅਪਰਣਾ ਯਾਦਵ ਨੇ ਕਿਹਾ ਕਿ ਮੈਂ ਹਮੇਸ਼ਾ ਪੀਐੱਮ ਮੋਦੀ ਤੋਂ ਪ੍ਰਭਾਵਿਤ ਰਹੀ ਹਾਂ। ਮੇਰੇ ਲਈ ਰਾਸ਼ਟਰ ਸਭ ਤੋਂ ਪਹਿਲਾਂ ਹੈ। ਮੈਂ ਹੁਣ ਦੇਸ਼ ਭਗਤੀ ਕਰਨ ਲਈ ਨਿਕਲੀ ਹਾਂ, ਜਿਸ ਵਿੱਚ ਮੈਨੂੰ ਤੁਹਾਡੇ ਸਾਰਿਆਂ ਦੇ ਸਹਿਯੋਗ ਦੀ ਜ਼ਰੂਰਤ ਹੈ। ਅਪਰਣਾ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਸਵੱਛ ਭਾਰਤ ਅਭਿਆਨ, ਔਰਤਾਂ, ਰੁਜ਼ਗਾਰ ਆਦਿ ਲਈ ਸ਼ੁਰੂ ਕੀਤੀਆਂ ਮੁਹਿੰਮਾਂ ਦੀ ਪ੍ਰਸ਼ੰਸਾ ਕੀਤੀ।