ਭਾਰਤੀ ਕਿਸਾਨ ਯੂਨੀਅਮ (ਭਾਕਿਯੂ) ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਵੱਲੋਂ ਇਕ ਵੱਡਾ ਬਿਆਨ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਵੱਲੋਂ ਅੱਜ ਇਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਹਿ ਦਿੱਤਾ ਕਿ ਚੋਣਾਂ ਲੜਨ ਵਾਲੇ ਕਿਸਾਨ ਆਗੂ ਐੱਮ.ਐੱਸ.ਪੀ. ਕਮੇਟੀ ਵਿਚ ਨਹੀਂ ਰਹਿਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਜੋ ਕਿਸਾਨ ਆਗੂ ਪਾਰਟੀ ਬਣਾ ਕੇ ਵਿਧਾਨ ਸਭਾ ਚੋਣਾਂ ਲੜਣ ਦੀ ਤਿਆਰੀ ਕਰ ਰਹੇ ਹਨ ਇਸ ਨਾਲ ਸੰਯੂਕਤ ਕਿਸਾਨ ਮੋਰਚੇ ਦਾ ਨੁਕਸਾਨ ਹੀ ਹੋਵੇਗਾ।
ਦੱਸ ਦੇਈਏ ਕਿ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ।