ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿੱਚ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ ਇਹ ਨਿਯਮ ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ 1 ਅਪ੍ਰੈਲ ਤੋਂ ਲਾਗੂ ਹੋਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ ਪੰਜਾਬ ਸਰਵਿਸ ਰੂਲ ਲਾਗੂ ਹੁੰਦੇ ਸਨ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਤੇ ਆਪਣਾ ਕਬਜ਼ਾ ਕਰਨ ਦੇ ਲਈ ਕੇਂਦਰ ਸਰਕਾਰ ਦੇ ਵਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਦੇ ਮੁਤਾਬਿਕ, ਚੰਡੀਗੜ੍ਹ ਵਿਚਲੇ ਹਜ਼ਾਰਾਂ ਮੁਲਾਜ਼ਮਾਂ ਤੇ ਹੁਣ ਕੇਂਦਰੀ ਨਿਯਮ ਲਾਗੂ ਹੋਣਗੇ।
ਪੰਜਾਬ ਦੇ ਹੱਕਾਂ ‘ਤੇ ਇੱਕ ਹੋਰ ਡਾਕਾ ਮਾਰਦਿਆਂ ਕੇਂਦਰ ਸਰਕਾਰ ਦੇ ਵਲੋਂ ਚੰਡੀਗੜ੍ਹ ਵਿਚਲੇ ਮੁਲਾਜ਼ਮਾਂ ਤੇ ਕੇਂਦਰੀ ਨਿਯਮ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਾਣਕਾਰੀ ਦੇ ਮੁਤਾਬਕ, ਇਹ ਨੋਟੀਫਿਕੇਸ਼ਨ ਦੇ ਵਿੱਚ ਦੱਸੇ ਨਿਯਮ ਪਰਸੋ ਯਾਨੀਕਿ 1 ਅਪ੍ਰੈਲ ਤੋਂ ਲਾਗੂ ਹੋਣਗੇ।
ਦੱਸ ਦਈਏ ਕਿ, ਪੰਜਾਬ ਸਰਕਾਰ ਤੋਂ ਇਲਾਵਾ ਵਿਰੋਧੀ ਧਿਰਾਂ ਨੇ ਕੇਂਦਰ ਦੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਸੀ, ਪਰ ਵਿਰੋਧ ਦੇ ਬਾਵਜੂਦ ਕੇਂਦਰ ਨੇ ਆਪਣੀ ਮਰਜ਼ੀ ਕਰਦਿਆਂ ਚੰਡੀਗੜ੍ਹ ਦੇ ਮੁਲਾਜ਼ਮਾਂ ਤੇ ਕੇਂਦਰੀ ਨਿਯਮ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।