ਚੰਡੀਗੜ੍ਹ ‘ਚ ਪ੍ਰਸ਼ਾਸਨ ਨੇ ਦੀਵਾਲੀ ਤੋਂ ਪਹਿਲਾਂ ਪਟਾਕਿਆਂ ਦੀ ਵਿਕਰੀ ਅਤੇ ਚਲਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।ਇਹ ਪਾਬੰਦੀ ਅਗਲੇ ਆਦੇਸ਼ਾਂ ਤੱਕ ਜਾਰੀ ਰਹੇਗੀ।ਇਹ ਫੈਸਲਾ ਸਲਾਹਕਾਰ ਧਰਮਪਾਲ ਦੀ ਅਗਵਾਈ ‘ਚ ਹੋਈ ਮੀਟਿੰਗ ਦੌਰਾਨ ਲਿਆ ਗਿਆ।ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ‘ਚ ਦੀਵਾਲੀ ‘ਤੇ ਪਟਾਕੇ ਚਲਾਉਣ ਦੀ ਮਨਜ਼ੂਰੀ ਮਿਲ ਚੁੱਕੀ ਹੈ।ਅਜਿਹੇ ‘ਚ ਚੰਡੀਗੜ੍ਹ ਦੇ ਨਾਲ ਲੱਗਦੇ ਸ਼ਹਿਰ ਮੋਹਾਲੀ ਅਤੇ ਪੰਚਕੂਲਾ ‘ਚ ਦੀਵਾਲੀ ‘ਤੇ ਆਤਿਸ਼ਬਾਜ਼ੀ ਹੋਵੇਗੀ।