ਚੰਡੀਗੜ੍ਹ ਦਾ ਮੁੱਦਾ ਰਾਜ ਸਭਾ ‘ਚ ਪਹੁੰਚ ਗਿਆ ਹੈ।ਹਰਿਆਣਾ ਤੋਂ ਰਾਜ ਸਭਾ ਮੈਂਬਰ ਦੀਪੇਂਦਰ ਸਿੰਘ ਹੁੱਡਾ ਨੇ ਇਹ ਮੁੱਦਾ ਚੁੱਕਿਆ ਹੈ।1 ਅਪ੍ਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਦਿਨ ਦਾ ਵਿਧਾਨ ਸਭਾ ਇਜਲਾਸ ਬੁਲਾਇਆ ਸੀ।ਜਿਸ ‘ਚ ਚੰਡੀਗੜ੍ਹ ਦਾ ਮਤਾ ਪਾਸ ਕੀਤਾ ਹੈ।
ੳੇੁਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਵੀ ਸੈਸ਼ਨ ਬੁਲਾਉਣ ਲਈ ਕਿਹਾ।ਦੱਸ ਦੇਈਏ ਕਿ ਅੱਜ ਹਰਿਆਣਾ ਤੋਂ ਰਾਜ ਸਭਾ ਮੈਂਬਰ ਦੀਪੇਂਦਰ ਸਿੰਘ ਹੁੱਡਾ ਨੇ ਇਹ ਮੁੱਦਾ ਚੁਕਿਆ ਹੈ।
ਉਨ੍ਹਾਂ ਨੇ ਸਦਨ ‘ਚ ਇਹ ਮੁੱਦੇ ‘ਤੇ ਚਰਚਾ ਕਰਨ ਦੀ ਮੰਗ ਕੀਤੀ ਹੈ।ਦੱਸ ਦੇਈਏ ਕਿ ਹਾਲ ਹੀ ‘ਚ 1 ਅਪ੍ਰੈਲ ਨੂੰ ਪੰਜਾਬ ਸਰਕਾਰ ਨੇ ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਪ੍ਰਸਤਾਵ ਪਾਸ ਕੀਤਾ ਸੀ।ਜਿਸ ‘ਚ ਹੁੱਡਾ ਨੇ ਕਿਹਾ ਕਿ ਇਹ ਪ੍ਰਸਤਾਵ 1966 ਦੇ ਐਕਟ ਦਾ ਅਪਮਾਨ ਹੈ।ਚੰਡੀਗੜ੍ਹ ਦਾ ਮੁੱਦਾ ਰਾਜ ਸਭਾ ‘ਚ ਵਿਚਾਰਿਆ ਜਾਣਾ ਚਾਹੀਦਾ ਹੈ।