ਅਗਲੇ ਦੋ ਦਿਨ ਆਨ-ਲਾਈਨ ਕਲਾਸਾਂ ਲਗਾਈ ਜਾਣਗੀਆਂ। ਸਕੂਲ ਪ੍ਰਬੰਧਕਾਂ ਨੇ ਮਾਪਿਆਂ ਨੂੰ ਸਮੇਂ-ਸਮੇਂ ’ਤੇ ਵਿਦਿਆਰਥੀਆਂ ਦੇ ਹੱਥ, ਪੈਰ ਅਤੇ ਮੂੰਹ ’ਤੇ ਨਿਸ਼ਾਨ ਪੈਣ ਜਾਂ ਸਮੇਂ-ਸਮੇਂ ’ਤੇ ਬੁਖਾਰ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ। ਸੇਂਟ ਕਬੀਰ ਪਬਲਿਕ ਸਕੂਲ ਸੈਕਟਰ-26 ਦੀ ਪ੍ਰਿੰਸੀਪਲ ਸ਼ਿਲਪੀ ਸੂਦ ਗਿੱਲ ਮੁਤਾਬਕ ਸਕੂਲ ਵਿੱਚ ਇਕ ਵਿਦਿਆਰਥੀ ਵਿੱਚ ਹੈਂਡ, ਫੁੱਟ ਅਤੇ ਮਾਊਥ ਬਿਮਾਰੀ ਦੇ ਲੱਛਣ ਪਾਏ ਜਾਣ ’ਤੇ ਇਹ ਫ਼ੈਸਲਾ ਲਿਆ ਹੈ।
ਹਾਲਾਂਕਿ ਯੂਟੀ ਦੇ ਸਿਹਤ ਵਿਭਾਗ ਨੇ ਛੂਤ ਕਾਰਨ ਹੋਣ ਵਾਲੀ ਹੱਥ, ਪੈਰ ਅਤੇ ਮੂੰਹ ਦੀ ਬਿਮਾਰੀ ਬਾਰੇ ਐਡਵਾਈਜ਼ਰੀ ਜਾਰੀ ਕੀਤੀ ਗਯੀ ਹੈ , ਇਹ ਬਿਮਾਰੀ ਵਾਇਰਸ ਕਾਰਨ ਫੈਲਦੀ ਹੈ। ਅਕਸਰ ਗਰਮੀ ਦੇ ਮੌਸਮ ਵਿੱਚ ਇਹ ਬਿਮਾਰੀ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਧੇਰੇ ਹੋਣ ਦੀ ਸੰਭਾਵਨਾ ਹੁੰਦੀ ਹੈ ਜਦਕਿ ਵੱਡੀ ਉਮਰ ਦੇ ਬੱਚਿਆਂ ਅਤੇ ਬਾਲਗਾਂ ਨੂੰ ਵੀ ਇਹ ਬਿਮਾਰੀ ਹੋ ਸਕਦੀ ਹੈ। ਹੱਥਾਂ, ਪੈਰਾਂ ਅਤੇ ਮੂੰਹ ਦੀ ਬਿਮਾਰੀ ਆਮ ਤੌਰ ’ਤੇ ਬੁਖਾਰ ਤੇ ਗਲੇ ਵਿੱਚ ਖਾਰਿਸ਼ ਹੋਣ ਨਾਲ ਸ਼ੁਰੂ ਹੁੰਦੀ ਹੈ।
ਇਹ ਵੀ ਪੜ੍ਹੋ : bitcoin:ਇਸ ਸਾਲ ਦੇ ਉੱਚੇ ਪੱਧਰ ਤੋਂ 56% ਤੋਂ ਵੱਧ ਹੇਠਾਂ…
ਮੰਕੀਪੌਕਸ ਬਿਮਾਰੀ ਨੇ ਭਾਰਤ ਵਿੱਚ ਵੀ ਦਸਤਕ ਦੇ ਦਿੱਤੀ ਹੈ। ਇਸੇ ਦੌਰਾਨ ਪੀਜੀਆਈ ਚੰਡੀਗੜ੍ਹ ਨੇ ਇਸ ਬਿਮਾਰੀ ਦੇ ਪ੍ਰਬੰਧਨ ਲਈ ਤਿਆਰੀ ਕਰ ਲਈ ਹੈ। ਉੱਤਰ ਭਾਰਤ ਦੀ ਇਸ ਪ੍ਰੀਮੀਅਰ ਸਿਹਤ ਸੰਸਥਾ ਦੀ ਮੈਨੇਜਮੈਂਟ ਨੇ ਪੀਜੀਆਈ ਸਥਿਤ ਨਹਿਰੂ ਹਸਪਤਾਲ ਦੇ ਕਮਿਊਨਿਕੇਬਲ ਡਿਜ਼ੀਜ਼ ਵਾਰਡ ਵਿੱਚ ਕੁਝ ਬੈੱਡ ਅਤੇ ਨਹਿਰੂ ਹਸਪਤਾਲ ਐਕਸਟੈਂਸ਼ਨ ਵਿੱਚ ਆਈਸੀਯੂ ਬੈੱਡਾਂ ਦਾ ਪ੍ਰਬੰਧ ਕਰ ਦਿੱਤਾ ਹੈ।
ਦੁਨੀਆ ਭਰ ਵਿੱਚ ਮੰਕੀਪਾਕਸ ਦਾ ਖ਼ਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੌਰਾਨ, ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਦੇ ਮੁਖੀ, ਟੇਡਰੋਸ ਅਡਾਨੋਮ ਗੈਬਰੇਅਸਸ ਨੇ ਸਲਾਹ ਦਿੱਤੀ ਹੈ ਕਿ ਜਿਨ੍ਹਾਂ ਮਰਦਾਂ ਨੂੰ ਮੰਕੀਪਾਕਸ ਦਾ ਖਤਰਾ ਹੈ, ਉਨ੍ਹਾਂ ਨੂੰ ਫਿਲਹਾਲ ਜਿਨਸੀ ਸਾਥੀਆਂ ਦੀ ਗਿਣਤੀ ਨੂੰ ਸੀਮਤ ਕਰਨ ‘ਤੇ ਵਿਚਾਰ ਕਰਨਾ ਚਾਹੀਦਾ ਹੈ।
ਹਾਲ ਹੀ ਵਿੱਚ, ਡਬਲਯੂਐਚਓ ਨੇ ਮੰਕੀਪਾਕਸ ਮਹਾਂਮਾਰੀ ਨੂੰ ਵਿਸ਼ਵਵਿਆਪੀ ਸਿਹਤ ਐਮਰਜੈਂਸੀ ਵਜੋਂ ਘੋਸ਼ਿਤ ਕੀਤਾ ਹੈ।
68 ਦੇਸ਼ਾਂ ਵਿੱਚ ਮੰਕੀਪਾਕਸ ਦੇ 16 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਹਨਾਂ ਵਿੱਚੋਂ ਜ਼ਿਆਦਾਤਰ ਸੰਕਰਮਣ ਉਹਨਾਂ ਮਰਦਾਂ ਵਿੱਚ ਹੋਏ ਹਨ ਜੋ ਮਰਦਾਂ ਨਾਲ ਸੰਭੋਗ ਕਰਦੇ ਹਨ, ਖਾਸ ਤੌਰ ‘ਤੇ ਮਰਦ ਜੋ ਕਈ ਲੋਕਾਂ ਨਾਲ ਸੰਭੋਗ ਕਰਦੇ ਹਨ। ਭਾਰਤ ਵਿੱਚ ਇਸ ਵੇਲੇ ਚਾਰ ਕੇਸ ਹਨ। ਇਨ੍ਹਾਂ ਵਿੱਚੋਂ ਤਿੰਨ ਕੇਰਲ ਦੇ ਹਨ ਅਤੇ ਦਿੱਲੀ ਵਿੱਚ ਇੱਕ ਮਾਮਲੇ ਦੀ ਪੁਸ਼ਟੀ ਹੋਈ ਹੈ।