ਚੰਡੀਗੜ੍ਹ ਦੀ ਮੈਂਬਰ ਪਾਰਲੀਮੈਂਟ ਕਿਰਨ ਖੇਰ ਨੂੰ ਬਲੱਡ ਕੈਂਸਰ ਹੋ ਗਿਆ ਹੈ। ਜਿਸ ਦੀ ਜਾਣਕਾਰੀ ਚੰਡੀਗੜ੍ਹ ਭਾਜਪਾ ਪ੍ਰਧਾਨ ਅਰੁਣ ਸੂਦ ਨੇ ਦਿੱਤੀ। ਉਹਨਾਂ ਇਕ ਪ੍ਰੈਸ ਕਾਨਫਰੰਸ ਵਿਚ ਦੱਸਿਆ ਕਿ ਕਿਰਨ ਖੇਰ ਮੁੰਬਈ ਦੇ ਇਕ ਹਸਪਤਾਲ ਵਿੱਚ ਇਲਾਜ਼ ਅਧੀਨ ਹਨ। ਸੂਦ ਅਨੁਸਾਰ ਕਿਰਨ ਖੇਰ ਦੀ ਬਾਂਹ ਵਿਚ ਪਿਛਲੇ ਸਾਲ ਦਰਦ ਹੋਣ ਤੋਂ ਬਾਅਦ ਇਸ ਬਿਮਾਰੀ ਦਾ ਪਤਾ ਲੱਗਿਆ ਤਾਂ ਉਹਨਾਂ ਨੇ ਮੁੰਬਈ ਦੇ ਕੋਕਿਲਾ ਬੇਨ ਹਸਪਤਾਲ ਤੋਂ ਇਲਾਜ਼ ਕਰਵਾਇਆ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿਚ ਕਿਰਨ ਖੇਰ ਦੀ ਲਗਾਤਾਰ ਗ਼ੈਰਹਾਜ਼ਰੀ ਕਾਰਨ ਕਾਂਗਰਸ ਵਰਕਰ ਭਾਜਪਾ ਦਾ ਵਿਰੋਧ ਕਰ ਰਹੇ ਸਨ। ਜਿਸ ਉਪਰੰਤ ਭਾਜਪਾ ਨੇ ਪ੍ਰੈਸ ਕਾਨਫਰੰਸ ਕਰਕੇ ਕਿਰਨ ਖੇਰ ਨੂੰ ਬਲੱਡ ਕੈਂਸਰ ਹੋਣ ਦੀ ਜਾਣਕਾਰੀ ਦਿੱਤੀ।