ਪੰਜਾਬ ਦੀਆਂ ਛੇ ਪ੍ਰਮੁੱਖ ਹਸਤੀਆਂ ਨੂੰ ਅੱਜ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ ਕੀਤਾ ਗਿਆ।ਬੀਜੇਪੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਰਾਜ ਮਾਮਲਿਆਂ ਦੇ ਇੰਚਾਰਜ ਦੁਸ਼ਯੰਤ ਗੌਤਮ ਦੀ ਮੌਜੂਦਗੀ ਵਿੱਚ ਬੀਜੇਪੀ ਵਿੱਚ ਸ਼ਾਮਲ ਹੋ ਗਈਆਂ।
ਇਨ੍ਹਾਂ ਵਿੱਚ ਏਆਈਐਸਐਸਐਫ ਦੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਕਾਹਲੋਂ, ਵਕੀਲ ਜਗਮੋਹਨ ਸਿੰਘ ਤੇ ਨਿਰਮਲ ਸਿੰਘ, ਗੁਰਦਾਸਪੁਰ ਤੋਂ ਕੁਲਦੀਪ ਸਿੰਘ ਕਾਹਲੋਂ ਤੇ ਸਾਬਕਾ ਵਾਈਸ ਚਾਂਸਲਰ ਜਸਵਿੰਦਰ ਸਿੰਘ ਢਿੱਲੋਂ ਤੇ ਪਟਿਆਲਾ ਤੋਂ ਕਰਨਲ ਜੈਬੰਸ ਸਿੰਘ ਸ਼ਾਮਲ ਹੋਏ ਹਨ। ਬੇਸ਼ੱਕ ਇਨ੍ਹਾਂ ਲੋਕਾਂ ਦਾ ਕੋਈ ਜਨਤਕ ਆਧਾਰ ਨਹੀਂ ਪਰ ਬੀਜੇਪੀ ਸਿੱਖ ਚਿਹਰਿਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਆਪਣਾ ਅਕਸ ਸੁਧਾਰਨਾ ਚਾਹੁੰਦੀ ਹੈ।
ਦੇਸ਼ ਭਰ ‘ਚ ਚੱਲ ਰਹੇ ਕਿਸਾਨੀ ਅੰਦੋਲਨ ਕਾਰਨ ਭਾਜਪਾ ਪੰਜਾਬ ‘ਚ ਕਮਜ਼ੌਰ ਹੋ ਚੁੱਕੀ ਹੈ | ਸਭ ਤੋਂ ਵੱਧ ਵਿਰੋਧ ਭਾਜਪਾ ਦਾ ਪੰਜਾਬ ‘ਚ ਹੋ ਰਿਹਾ। ਪੰਜਾਬ ਦੇ ਪਿੰਡਾ ‘ਤਾਂ ਬਾਕਇਦਾ ਲਿਖ ਕੇ ਵੀ ਲਗਾ ਦਿੱਤਾ ਗਿਆ ਕਿ ਕੋਈ ਵੀ ਲੀਡਰ ਉਨ੍ਹਾਂ ਦੇ ਪਿੰਡ ‘ਚ ਨਾ ਵੜੇ ਨਹੀਂ ਤਾਂ ਵਿਰੋਧ ਹੋਵੇਗਾ ਤੇ ਭਾਜਪਾ ਆਗੂਆਂ ਨੂੰ ਪੰਜਾਬ ‘ਚ ਵੱਡੇ ਪੱਧਰ ‘ਤੇ ਵਿਰੋਧ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਅਜਿਹੇ ‘ਚ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ‘ਚ ਆਪਣਾ ਅਕਸ ਮੁੜ ਤੋਂ ਸਥਾਪਿਤ ਕਰਨ ਦਾ ਯਤਨ ਕਰ ਰਹੀ ਹੈ