ਇਰਾਕ ‘ਚ ਫਸੀਆਂ ਕੁੜੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵਤ ਭਗਵੰਤ ਮਾਨ ਨੇ ਵਿਦੇਸ਼ ਮੰਤਰੀ ਨਾਲ ਮੁਲਕਾਤ ਕੀਤੀ ਹੈ। ਭਗਵੰਤ ਮਾਨ ਨੇ ਕੁੜੀਆਂ ਦੀ ਰਿਹਾਈ ਲਈ ਭਾਰਤ ਸਰਕਾਰ ਵੱਲੋਂ ਦਖਲ ਦੇਣ ਦੀ ਮੰਗ ਕੀਤੀ ਹੈ ਤੇ ਜਲਦ ਕੁੜੀਆਂ ਨੂੰ ਭਾਰਤ ਲਿਆਉਣ ਦੀ ਮੰਗ ਕੀਤੀ ਹੈ। ਦਰਅਸਲ ਪਿਛਲੇ ਦਿਨੀਂ ਪੰਜਾਬ ਦੀਆਂ ਕੁਝ ਕੁੜੀਆਂ ਨੇ ਇੱਕ ਵੀਡੀਓ ਪੋਸਟ ਕਰਕੇ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਅਸੀਂ ਇਰਾਕ ‘ਚ ਫਸੀਆਂ ਹੋਈਆਂ ਹਾਂ। ਉਹਨਾਂ ਕਿਹਾ ਕਿ ਸਾਡੇ ਉੱਤੇ ਅੱਤਿਆਚਾਰ ਹੋ ਰਿਹਾ ਹੈ, ਨਾ ਤਾਂ ਚੱਜ ਦਾ ਖਾਣ ਪੀਣ ਨੂੰ ਦਿੱਤਾ ਜਾ ਰਿਹਾ ਤੇ ਨਾ ਹੀ ਸੋਣ ਨੂੰ ਮਿਲ ਰਿਹਾ ਹੈ। ਇਨ੍ਹਾਂ ਹਾਲਤਾਂ ‘ਚ ਪੰਜਾਬੀ ਕੁੜੀਆਂ ਨੇ ਭਗਵੰਤ ਮਾਨ ਨੂੰ ਇਰਾਕ ‘ਚੋਂ ਕਢਵਾਉਣ ਦੀ ਅਪੀਲ ਕੀਤੀ ਸੀ।