ਦੇਸ਼ ਭਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਤੇਲ ਕੰਪਨੀਆਂ ਨੇ ਅੱਜ 5 ਜੁਲਾਈ ਨੂੰ ਲਗਾਤਾਰ ਦੂਜੇ ਦਿਨ ਪੈਟਰੋਲ ਦੀ ਕੀਮਤਾਂ ਵਿਚ ਵਾਧਾ ਕੀਤਾ ਹੈ। ਅੱਜ ਪੈਟਰੋਲ ਦੀ ਕੀਮਤ ਵਿਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ ਜਦੋਂਕਿ ਡੀਜ਼ਲ ਦੀ ਕੀਮਤ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਦਿੱਲੀ ਦੀ ਮਾਰਕੀਟ ਵਿਚ ਅੱਜ ਪੈਟਰੋਲ 99.86 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ ਜਦੋਂ ਕਿ ਡੀਜ਼ਲ 89.36 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਮੁੰਬਈ ਵਿੱਚ ਅੱਜ ਪੈਟਰੋਲ ਦੀ ਕੀਮਤ 105.92 ਰੁਪਏ ਪ੍ਰਤੀ ਲੀਟਰ ਹੈ , ਜਦਕਿ ਡੀਜ਼ਲ ਦੀ ਕੀਮਤ 96.91 ਰੁਪਏ ਪ੍ਰਤੀ ਲੀਟਰ ਹੈ।
ਦੱਸ ਦੇਈਏ ਕਿ ਪਿਛਲੇ ਦੋ ਮਹੀਨਿਆਂ ਵਿੱਚ ਪੈਟਰੋਲ ਦੀ ਕੀਮਤ ਵਿੱਚ 34 ਵਾਰ ਅਤੇ ਡੀਜ਼ਲ ਦੀ ਕੀਮਤ ਵਿੱਚ 33 ਵਾਰ ਵਾਧਾ ਕੀਤਾ ਗਿਆ ਹੈ। ਇਸਦੇ ਨਾਲ ਹੀ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੱਕ ਇਤਿਹਾਸਕ ਸਿਖਰ ‘ਤੇ ਪਹੁੰਚ ਗਈਆਂ ਹਨ। ਇਸ ਸਮੇਂ ਦੌਰਾਨ ਪੈਟਰੋਲ 9.11 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 8.63 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।