ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸਨੇ ਆਮ ਆਦਮੀ ਦੀਆਂ ਮੁਸ਼ਕਿਲਾਂ ਨੂੰ ਵਧਾ ਦਿੱਤਾ ਹੈ। ਇਸੇ ਵਿਚਾਲੇ ਸਰਕਾਰੀ ਕੰਪਨੀਆਂ ਵੱਲੋਂ ਅੱਜ ਯਾਨੀ ਕਿ ਬੁੱਧਵਾਰ ਨੂੰ ਮੁੜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ।
ਅੱਜ ਤੇਲ ਕੰਪਨੀਆਂ ਵੱਲੋਂ ਪੈਟਰੋਲ ਦੀਆਂ ਕੀਮਤਾਂ ਵਿੱਚ 35 ਪੈਸੇ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 17 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ। ਦਰਅਸਲ, ਅੱਜ ਤੇਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਤੋਂ ਬਾਅਦ ਦਿੱਲੀ ਵਿੱਚ ਪੈਟਰੋਲ ਦੀ ਕੀਮਤ 100.21 ਰੁਪਏ ਤੇ ਡੀਜ਼ਲ ਦੀਆਂ ਕੀਮਤਾਂ 89.53 ਰੁਪਏ ਪ੍ਰਤੀ ਹੋ ਗਈ ਹੈ। ਇਸ ਤੋਂ ਇਲਾਵਾ ਮੁੰਬਈ ਵਿੱਚ ਪੈਟਰੋਲ ਦੀ ਕੀਮਤ 106.25 ਰੁਪਏ ਤੇ ਡੀਜ਼ਲ ਦੀ ਕੀਮਤ 97.09 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਗੌਰਤਲਬ ਹੈ ਕਿ ਦਿੱਲੀ, ਪੱਛਮੀ ਬੰਗਾਲ, ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਜੰਮੂ-ਕਸ਼ਮੀਰ, ਉੜੀਸਾ, ਤਾਮਿਲਨਾਡੂ, ਕੇਰਲਾ, ਬਿਹਾਰ, ਪੰਜਾਬ, ਲੱਦਾਖ ਅਤੇ ਸਿੱਕਮ ਵਿੱਚ ਪੈਟਰੋਲ ਦੀ ਪ੍ਰਚੂਨ ਕੀਮਤ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ । ਇਸ ਤੋਂ ਇਲਾਵਾ ਡੀਜ਼ਲ ਰਾਜਸਥਾਨ, ਉੜੀਸਾ ਅਤੇ ਮੱਧ ਪ੍ਰਦੇਸ਼ ਦੇ ਕੁਝ ਸਥਾਨਾਂ ‘ਤੇ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਹੋ ਚੁੱਕਿਆ ਹੈ।